ਅਗਾਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਾਧ [ਵਿਸ਼ੇ] ਜਿਸਦੀ ਥਾਹ ਨਾ ਪਾਈ ਜਾ ਸਕੇ, ਜਿਸਨੂੰ ਜਾਣਿਆ ਨਾ ਜਾ ਸਕੇ, ਬਹੁਤ ਗੰਭੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਗਾਧ. ਵਿ—ਜਿਸ ਦਾ ਗਾਧ (ਥਾਹ) ਨਾ ਪਾਇਆ ਜਾਵੇ. ਜਿਸ ਦਾ ਥੱਲਾ ਨਾ ਮਾਲੂਮ ਹੋ ਸਕੇ. ਅਤ੍ਯੰਤ ਗੰਭੀਰ. “ਅਗਮ ਅਗਾਧ ਪਾਰਬ੍ਰਹਮ ਸੋਇ.” (ਸੁਖਮਨੀ) ੨ ਸੰਗ੍ਯਾ—ਕਰਤਾਰ. ਵਾਹਗੁਰੂ. ਜਿਸ ਦਾ ਥਾਹ ਕੋਈ ਨਹੀਂ ਪਾ ਸਕਦਾ. ਮਨ ਬੁੱਧੀ ਤੋਂ ਜਿਸ ਦਾ ਅੰਤ ਨਹੀਂ ਜਾਣਿਆ ਜਾਂਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3526, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਗਾਧ: ਪਰਮਾਤਮਾ ਦਾ ਇਕ ਵਾਚਕ ਸ਼ਬਦ ਹੈ। ਇਸ ਦਾ ਅਰਥ ਹੈ ਜਿਸ ਦਾ ‘ਗਾਧ’ (ਥਾਹ) ਨ ਪਾਇਆ ਜਾ ਸਕੇ , ਜਿਸ ਦੀ ਗਹਿਰਾਈ ਨ ਮਾਪੀ ਜਾ ਸਕੇ। ਇਸ ਤੋਂ ਲਾਖਣਿਕ ਅਰਥ ਬਣਦਾ ਹੈ ਜਿਸ ਦਾ ਕੋਈ ਅੰਤ ਨਹੀਂ। ਇਸ ਤਰ੍ਹਾਂ ਇਹ ਅਨੰਤ , ਬੇਅੰਤ ਅਰਥ ਵਿਚ ਵੀ ਵਰਤਿਆ ਜਾ ਸਕਦਾ ਹੈ। ਗੁਰੂ ਅਰਜਨ ਦੇਵ ਜੀ ਨੇ ਪਰਮਾਤਮਾ ਨੂੰ ਅਗਮ ਅਤੇ ਅਗਾਧ ਕਿਹਾ ਹੈ—ਅਗਮ ਅਗਾਧਿ ਪਾਰਬ੍ਰਹਮੁ ਸੋਇ (ਗੁ.ਗ੍ਰੰ.271)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਗਾਧ (ਗੁ.। ਸੰਸਕ੍ਰਿਤ ਅਗਾਧ-ਜਿਸ ਦੀ ਥਾਹ ਨਾ ਲੱਭੇ , ਅਤਿ ਡੂੰਘਾ) ਜਿਸ ਦੀ ਡੂੰਘਾਈ ਦਾ ਅੰਤ ਨਾ ਆ ਸਕੇ। ਯਥਾ-‘ਅਗਮ ਅਗਾਧਿ ਪਾਰਬ੍ਰਹਮੁ ਸੋਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3408, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਗਾਧ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਗਾਧ, ਸੰਸਕ੍ਰਿਤ / ਵਿਸ਼ੇਸ਼ਣ : ਅਥਾਰ ਜਿਸ ਦੀ ਥਾਹ ਨਾ ਮਿਲੇ, ਜਿਸ ਦਾ ਥੱਲਾ ਮਲੂਮ ਨਾ ਹੋ ਸਕੇ, ਅਤਿਅੰਤ ਗੰਭੀਰ, ਅਪਾਰ, ਪਰਮੇਸ਼ਰ ਦੀ ਸਿਫ਼ਤ

–ਅਗਾਧਗਤੀ, ਇਸਤਰੀ ਲਿੰਗ : ਐਸੀ ਅਵਸਥਾ ਜਿਸ ਦਾ ਕੋਈ ਥਹੁਸਿਰ ਨਾ ਹੋਵੇ, ਜਿਸ ਦੀ ਮਨਸ਼ਾ ਬਾਬਤ ਕੁਝ ਕਿਹਾ ਨਾ ਜਾ ਸਕੇ

–ਅਗਾਧ-ਬੋਧ ਵਿਸ਼ੇਸ਼ਣ : ਜਿਸ ਸਬੰਧੀ ਗਿਆਨ ਦਾ ਅੰਤ ਨਹੀਂ, ਅਥਾਹ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-01-04-49-34, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.