ਅਪਮਾਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਪਮਾਨ [ਨਾਂਪੁ] ਬੇਇੱਜ਼ਤੀ, ਨਿਰਾਦਰ, ਤੌਹੀਨ, ਹਤਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3657, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਅਪਮਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਪਮਾਨ. ਸੰਗ੍ਯਾ—ਆਪਣਾ ਮੰਨਣਾ. ਮਮਤ੍ਵ. “ਕਿਨਹੂ ਪ੍ਰੀਤਿ ਲਾਈ ਮੋਹ ਅਪਮਾਨ.” (ਆਸਾ ਮ: ੪) ੨ ਸੰ. ਨਿਰਾਦਰ. ਬੇਇੱਜ਼ਤੀ. ਤਿਰਸਕਾਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਪਮਾਨ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Insult_ਅਪਮਾਨ: ਕਿਸ਼ੋਰੀ ਮੋਹਨ ਬਨਾਮ ਬਿਹਾਰ ਰਾਜ (1976 ਪਟਨਾ ਐਲ.ਜੇ.ਆਰ 270) ਅਨੁਸਾਰ ਅਪਮਾਨ ਦਾ ਮਤਲਬ ਹੈ ਵਧੀਕੀ ਭਰਿਆ ਨਿਰਾਦਰ।
ਕਾਨੂੰਨੀ ਬੋਲਚਾਲ ਵਿਚ ‘ਅਪਮਾਨ’ ਸ਼ਬਦ ਦਾ ਮਤਲਬ ਹੈ ਵਧੀਕੀ ਭਰਿਆ ਅਪਮਾਨ ਜਾਂ ਕਿਸੇ ਵਿਅਕਤੀ ਨੂੰ ਜ਼ਲੀਲ ਕਰਨਾ। ਵਰਤੇ ਗਏ ਸ਼ਬਦ ਨਾਲ ਜੁੜੇ ਅਰਥ ਹਰੇਕ ਕੇਸ ਦੇ ਤੱਥਾਂ ਅਤੇ ਹਾਲਾਤ, ਜਿਸ ਮੌਕੇ ਅਤੇ ਤਰੀਕੇ ਨਾਲ ਸ਼ਬਦ ਵਰਤੇ ਗਏ ਹਨ ਅਤੇ ਜਿਸ ਵਿਅਕਤੀ ਨੂੰ ਸੰਬੋਧਤ ਹਨ, ਤੇ ਨਿਰਭਰ ਕਰਦੇ ਹਨ। ਕਿਸੇ ਵਿਅਕਤੀ ਦੇ ਅਹਿਸਾਸਾਂ ਜਾਂ ਸਵੈ-ਸਤਿਕਾਰ ਨੂੰ ਠੇਸ ਪਹੁੰਚਾਉਣ ਲਈ ਕੀਤਾ ਗਿਆ ਕੋਈ ਕੰਮ ਜਾਂ ਬੋਲੇ ਗਏ ਬੋਲ ਜਾਂ ਕਿਸੇ ਵਿਅਕਤੀ ਨਾਲ ਵਰਤਾਉ ਕਰਦਿਆਂ ਸ਼ਬਦਾਂ ਜਾਂ ਕਾਰਜਾਂ ਦੁਆਰਾ ਗੁਸਤਾਖ਼ੀ ਜਾਂ ਨਫ਼ਰਤ ਨਾਲ ਪੇਸ਼ ਆਉਣਾ ਅਪਮਾਨ ਦੀ ਕੋਟੀ ਵਿਚ ਆਉਂਦਾ ਹੈ। (1987 ਕ੍ਰਿ. ਲਾ.ਜ. 272 ਮਦਰਾਸ)
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਅਪਮਾਨ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਪਮਾਨ (ਗੁ.। ਸੰਸਕ੍ਰਿਤ) ਨਿਰਾਦਰ। ਯਥਾ-‘ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ’।
੨. ਅਪਮਾਨ ਦਾ ਕਈ ਥਾਂ ਅਭਿਮਾਨ ਭੀ ਅਰਥ ਕਰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਅਪਮਾਨ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਅਪਮਾਨ, ਪੁਲਿੰਗ : ਨਿਰਾਦਰੀ, ਬੇਇਜ਼ਤੀ, (ਲਾਗੂ ਕਿਰਿਆ : ਹੋਣਾ, ਕਰਨਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-07-02-34-28, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First