ਅਬ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਅਬ. ਕ੍ਰਿ. ਵਿ—ਹੁਣ. ਇਸ ਵੇਲੇ. “ਅਬ ਹਰਿ ਰਾਖਨਹਾਰੁ ਚਿਤਾਰਿਆ.” (ਧਨਾ ਮ: ੫) ੨ ਸੰ. ਵਿ—ਅਵ੍ਯਯ. ਜੋ ਵਿਕਾਰ ਨੂੰ ਪ੍ਰਾਪਤ ਨਾ ਹੋਵੇ. ਸਦਾ ਇੱਕਰਸ. “ਸੁਹਾਗੁ ਹਮਾਰੋ ਅਬ ਹੁਣਿ ਸੋਹਿਓ.” (ਆਸਾ ਮ: ੫) ਅਚਲ ਸੁਹਾਗ । ੩ ਸੰ. ਅਦ੍ਯ. ਕ੍ਰਿ. ਵਿ—ਅੱਜ. ਆਜ. “ਕਾਲ ਕਰੰਤਾ ਅਬਹਿ ਕਰ ਅਬ ਕਰਤਾ ਸੁਇਤਾਲ.” (ਸ. ਕਬੀਰ) ੪ ਅ਼ ਸੰਗ੍ਯਾ—ਪਿਤਾ। ੫ ਆਚਾਰਯ. ਗੁਰੂ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11659, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no
ਅਬ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਅਬ (ਅ., ਹਿੰਦੀ)। ੧. ਹੁਣ ।
੨. (ਫ਼ਾਰਸੀ ਆਬ) ਪਾਣੀ। ਯਥਾ-‘ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ’ ਜਲ ਤੇ ਦੁਧ (ਦੀ ਪ੍ਰੀਤ) ਦੀ ਰੀਤਿ ਵਾਂਗੂੰ (ਜਿਸ ਤਰ੍ਹਾਂ) (ਅਬ) ਪਾਣੀ ਦੁੱਧ ਨੂੰ ਆਂਚ ਨਹੀਂ (ਲੱਗਣ ਦੇਂਦਾ) ਹੇ ਮਨ! ਐਸੀ ਪ੍ਰੀਤ ਹਰੀ (ਨਾਲ ਕਰ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11549, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First