ਉਪਦੇਸ਼ਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਉਪਦੇਸ਼ਕ [ਵਿਸ਼ੇ] ਉਪਦੇਸ਼ ਜਾਂ ਨਸੀਹਤ ਦੇਣ ਵਾਲ਼ਾ, ਪ੍ਰਚਾਰਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਉਪਦੇਸ਼ਕ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਉਪਦੇਸ਼ਕ: ਉਪਦੇਸ਼ ਕਰਨ ਵਾਲੇ ਸਾਧਕ ਨੂੰ ‘ਉਪਦੇਸ਼ਕ’ ਕਿਹਾ ਜਾਂਦਾ ਹੈ। ਉਹ ਹਰ ਪ੍ਰਕਾਰ ਦੇ ਗੁਣਾਂ ਦਾ ਮੁਜਸਮਾ (ਪ੍ਰਤਿਮੂਰਤੀ) ਹੋਣਾ ਚਾਹੀਦਾ ਹੈ। ਕੇਵਲ ਕਥਨੀ ਦਾ ਸੁਆਮੀ ਵਕਤਾ ਤਾਂ ਹੋ ਸਕਦਾ ਹੈ, ਪਰ ਉਪਦੇਸ਼ਕ ਨਹੀਂ। ਗੁਰੂ ਰਾਮਦਾਸ ਜੀ ਨੇ ‘ਮਾਝ ਦੀ ਵਾਰ ’ ਵਿਚ ਕਿਹਾ ਹੈ—ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ। ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ। (ਗੁ.ਗ੍ਰੰ.140)। ਗੁਰੂ ਅਮਰਦਾਸ ਜੀ ਨੇ ਵੀ ਕਿਹਾ ਹੈ—ਅੰਮ੍ਰਿਤੁ ਬੋਲੈ ਸਦਾ ਮੁਖਿ ਵੈਣੀ। ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ। ਅੰਮ੍ਰਿਤ ਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ। (ਗੁ.ਗ੍ਰੰ.118)। ‘ਸੁਖਮਨੀ ਸਾਹਿਬ’ ਵਿਚ ਗੁਰੂ ਅਰਜਨ ਦੇਵ ਜੀ ਨੇ ਸਚੇ ਅਤੇ ਝੂਠੇ ਉਪਦੇਸ਼ਕ ਦੇ ਆਚਰਣ ਉਤੇ ਪ੍ਰਕਾਸ਼ ਪਾਉਂਦਿਆਂ ਲਿਖਿਆ ਹੈ—ਅਵਰ ਉਪਦੇਸੈ ਆਪਿ ਨ ਕਰੈ। ਆਵਤ ਜਾਵਤ ਜਨਮੈ ਮਰੈ। ਜਿਸ ਕੈ ਅੰਤਰਿ ਬਸੈ ਨਿਰੰਕਾਰੁ। ਤਿਸ ਕੀ ਸੀਖ ਤਰੈ ਸੰਸਾਰੁ। (ਗੁ.ਗ੍ਰੰ269)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no
ਉਪਦੇਸ਼ਕ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 982, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-09-24-03-42-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First