ਖਤ੍ਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਤ੍ਰੀ. ਸੰ. क्षत्रिय—ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. “ਖਤ੍ਰੀ ਬ੍ਰਾਹਮਣੁ ਸੂਦੁ ਬੈਸੁ.” (ਗਉ ਥਿਤੀ ਮ: ੫) ਦੇਖੋ, ਤ੍ਰਿਯ। ੨ ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. “ਖਤ੍ਰੀ ਸੋ ਜੁ ਕਰਮਾ ਕਾ ਸੂਰੁ.” (ਸਵਾ ਮ: ੧) ੩ ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿ ਜੀ ਪ੍ਰਗਟੇ ਹਨ.
ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ—ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ.
ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,3 ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ—ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ—ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ—ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ.
ਸ਼੍ਰੀ ਗੁਰੂ ਨਾਨਕ ਦੇਵ ਦੇ ਜਨਮ ਨਾਲ ਵੇਦੀ , ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ ਤੇਹਣ), ਸ਼੍ਰੀ ਗੁਰੂ ਅਮਰ ਦਾਸ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ.
ਖਤ੍ਰੀਆਂ ਵਿੱਚ ਇਹ ਕਥਾ ਚਲੀ ਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਯਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ-ਆਈਨ ਮੰਨਣ ਵਾਲੇ) ਹੋਇਆ. ਵਿਧਵਾ—ਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖਤ੍ਰੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਖਤ੍ਰੀ: ‘ਖਤ੍ਰੀ’ ਸ਼ਬਦ ਸੰਸਕ੍ਰਿਤ ਦੇ ‘ਕੑਸ਼ਤ੍ਰਿਯ’ ਸ਼ਬਦ ਦਾ ਤਦਭਵ ਰੂਪ ਹੈ। ਇਹ ਸ਼ਬਦ ਹਿੰਦੂ-ਧਰਮ ਦੀ ਵਰਣ ਵਿਵਸਥਾ ਦੀ ਦੂਜੀ ਸ਼੍ਰੇਣੀ ਲਈ ਵਰਤਿਆ ਜਾਂਦਾ ਹੈ ਅਤੇ ਇਸੇ ਅਰਥ ਵਿਚ ਗੁਰਬਾਣੀ ਵਿਚ ਵਰਤਿਆ ਗਿਆ ਹੈ। ਗਉੜੀ ਰਾਗ ਵਿਚ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ ਕਿ ਹਰਿ ਦੇ ਨਾਮ ਦੇ ਸਿਮਰਨ ਦੁਆਰਾ ਖਤ੍ਰੀਆਂ ਸਮੇਤ ਸਭ ਜਾਤਾਂ/ਧਰਮਾਂ/ਭਾਈਚਾਰਿਆਂ ਦੇ ਲੋਕ ਅਧਿਆਤਮਿਕ ਤੌਰ ’ਤੇ ਉੱਧਰ ਗਏ ਹਨ— ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ। (ਗੁ.ਗ੍ਰੰ.300)। ‘ਖਤ੍ਰੀ’ ਸ਼ਬਦ ਦੀ ਪਰਿਭਾਸ਼ਾ ਅਤੇ ਉਸ ਦੇ ਕਰਤੱਵ ਵਲ ਗੁਰੂ ਨਾਨਕ ਦੇਵ ਜੀ ਨੇ ਜੋ ਧਿਆਨ ਦਿਵਾਇਆ ਹੈ, ਉਸ ਤੋਂ ਵੀ ‘ਖਤ੍ਰੀ’ ਕਰਮਾਂ ਦਾ ਸੂਰਮਾ ਮੰਨਿਆ ਗਿਆ ਹੈ। ਇਥੇ ਯੁੱਧ-ਕਰਮ ਦੀ ਥਾਂ ਸਦਾਚਾਰਿਕ ਕਰਮ ਕਰਨ ਲਈ ਸੁਝਾਵ ਦਿੱਤਾ ਗਿਆ ਹੈ— ਖਤ੍ਰੀ ਸੋ ਜੁ ਕਰਮਾ ਕਾ ਸੂਰੁ। ਪੁੰਨ ਦਾਨ ਕਾ ਕਰੈ ਸਰੀਰੁ। ਖੇਤੁ ਪਛਾਣੈ ਬੀਜੈ ਦਾਨੁ। ਸੋ ਖਤ੍ਰੀ ਦਰਗਹ ਪਰਵਾਣੁ। (ਗੁ. ਗ੍ਰੰ.1411)।
ਕੁਝ ਵਿਦਵਾਨਾਂ ਦਾ ਖ਼ਿਆਲ ਹੈ ਕਿ ‘ਕੑਸ਼ਤ੍ਰਿਯ’ ਸ਼ਬਦ ਅਤੇ ‘ਖਤ੍ਰੀ’ ਸ਼ਬਦ ਵਿਚ ਅੰਤਰ ਹੈ। ਪਰ ਇਹ ਗੱਲ ਮੰਨਣ ਯੋਗ ਨਹੀਂ ਹੈ। ਖਤ੍ਰੀ ਅਸਲ ਵਿਚ ਕੑਸ਼ਤ੍ਰਿਯ ਦੀ ਹੀ ਇਕ ‘ਉਪ-ਜਾਤਿ’ ਹੈ ਜੋ ਮੱਧ-ਯੁਗ ਵਿਚ ਯੁੱਧ-ਕਰਮ ਅਤੇ ਵ੍ਰਿੱਤੀ ਤੋਂ ਹਟ ਗਏ ਅਤੇ ਸ਼ਹਿਰਾਂ ਵਿਚ ਵਸ ਕੇ ਵਪਾਰ ਵਲ ਰੁਚਿਤ ਹੋ ਗਏ।
ਮਹਾਨਕੋਸ਼ਕਾਰ ਨੇ ਖਤ੍ਰੀਆਂ ਵਿਚ ਚਲੀ ਆਈ ਇਕ ਕਥਾ ਦਾ ਉੱਲੇਖ ਕੀਤਾ ਹੈ ਕਿ ਦਿੱਲੀ-ਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀ ਸਿਪਾਹੀ ਜੰਗ ਵਿਚ ਮਾਰੇ ਗਏ, ਤਦ ਉਨ੍ਹਾਂ ਦੀਆਂ ਵਿਧਵਾਵਾਂ ਦੇ ਪੁਨਰ-ਵਿਆਹ ਦੇ ਯਤਨ ਕੀਤੇ ਗਏ। ਇਸ ਯਤਨ ਨੂੰ ਪ੍ਰਵਾਨ ਕਰਨ ਵਾਲੇ ‘ਸ਼ਰੀਨ’ (‘ਸ਼ਰਹ-ਆਈਨ’) ਅਖਵਾਏ। ਨ ਪ੍ਰਵਾਨ ਕਰਨ ਵਾਲੇ ਖਤ੍ਰੀ ਅਪ੍ਰਵਾਨਗੀ ਦੀ ਅਪੀਲ ਕਰਨ ਲਈ ਬਾਦਸ਼ਾਹ ਕੋਲ ਗਏ। ਉਨ੍ਹਾਂ ਨਾਲ ਜਿੰਨੀ ਜਿੰਨੀ ਵਿਥ ’ਤੇ ਜੋ ਜੋ ਖਤ੍ਰੀ ਆ ਕੇ ਮਿਲਦੇ ਗਏ, ਉਨ੍ਹਾਂ ਦੀਆਂ ਕਈ ਜਾਤੀਆਂ ਬਣਦੀਆਂ ਗਈਆਂ।
ਪਰ, ਅਸਲ ਵਿਚ, ਲੜਾਈ ਵਿਚ ਅਧਿਕ ਮਾਰੇ ਜਾਣ ਕਾਰਣ ਇਹ ਲੋਕ ਯੁੱਧ-ਕਰਮ ਤੋਂ ਨਿਰਾਸ਼ ਹੋ ਗਏ ਅਤੇ ਇਨ੍ਹਾਂ ਨੇ ਆਪਣਾ ਪੇਸ਼ਾ ਬਦਲ ਲਿਆ। ਉਂਜ ਮੂਲ ਰੂਪ ਵਿਚ ਇਹ ਖਤ੍ਰੀ ਕੑਸ਼ਤ੍ਰਿਯ ਹੀ ਸਨ। ਸਿੰਘ ਸਭਾ ਦੇ ਪ੍ਰਚਾਰ ਦੇ ਫਲਸਰੂਪ ਸ਼ਹਿਰਾਂ ਵਿਚ ਰਹਿੰਦੇ ਬਹੁਤ ਸਾਰੇ ਖਤ੍ਰੀ ਅਤੇ ਅਰੋੜੇ ਸਿੱਖ ਬਣ ਗਏ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16054, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਖਤ੍ਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖਤ੍ਰੀ ਸੰਸਕ੍ਰਿਤ ਕਸ਼ੑਤ੍ਰਿਯ:। ਸੈਨਿਕ ਜਾਤੀ ਦਾ ਪੁਰਖ ; ਹਿੰਦੂ ਵਰਣ ਵੰਡ ਦੀਆਂ ਚਾਰ ਸ਼੍ਰੇਣੀਆਂ ਵਿਚੋਂ ਦੂਜੀ ਸ਼ਰੇਣੀ- ਖਤ੍ਰੀ ਬ੍ਰਹਾਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First