ਖਾਲਸਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖਾਲਸਾ. ਅ਼ ਖ਼ਾਲਿਹ. ਵਿ—ਸ਼ੁੱਧ। ੨ ਬਿਨਾ ਮਿਲਾਵਟ. ਨਿਰੋਲ. “ਕਹੁ ਕਬੀਰ ਜਨ ਭਏ ਖਾਲਸੇ2 ਪ੍ਰੇਮਭਗਤਿ ਜਿਹ ਜਾਨੀ.” (ਸੋਰ) ੩ ਸੰਗ੍ਯਾ—ਉਹ ਜਮੀਨ ਜਾਂ ਮੁਲਕ, ਜੋ ਬਾਦਸ਼ਾਹ ਦਾ ਹੈ. ਜਿਸ ਪੁਰ ਕਿਸੇ ਜਾਗੀਰਦਾਰ ਅਥਵਾ ਜਿਮੀਦਾਰ ਦਾ ਸ੍ਵਤ੍ਵ ਨਹੀਂ। ੪ ਅਕਾਲੀ ਧਰਮ. ਵਾਹਗੁਰੂ ਜੀ ਕਾ ਖਾਲਸਾ. ਸਿੰਘ ਪੰਥ ।
੫ ਖਾਲਸਾ ਧਰਮਧਾਰੀ ਗੁਰੁ ਨਾਨਕ ਪੰਥੀ.1
“ਜਾਗਤਜੋਤਿ ਜਪੈ ਨਿਸ ਬਾਸਰ
ਏਕ ਬਿਨਾ ਮਨ ਨੈਕ ਨ ਆਨੈ,
ਪੂਰਨ ਪ੍ਰੇਮ ਪ੍ਰਤੀਤਿ ਸਜੈ
ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ,
ਤੀਰਥ ਦਾਨ ਦਯਾ ਤਪ ਸੰਜਮ,
ਏਕ ਬਿਨਾ ਨਹਿ ਨੈਕ ਪਛਾਨੈ,
ਪੂਰਨਜੋਤਿ ਜਗੈ ਘਟ ਮੈ
ਤਬ ਖਾਲਸਾ ਤਾਹਿ ਨਖਾਲਸ ਜਾਨੈ.
(੩੩ ਸਵੈਯੇ)
ਵਾਕ ਕੀਓ ਕਰਤਾਰ ਸੰਤਨ ਲੀਓ ਬਿਚਾਰ
ਸੁਪਨੇ ਸੰਸਾਰ ਤਾਂਹਿ ਕਾਹਿ ਲਪਟਾਈਏ,
ਬਿਖਿਨ ਕੋ ਤਜੋ ਨੇਹ ਸ਼੍ਰੀਗੁਰੁ ਕੀ ਸਿੱਖ ਲੇਹ
ਨਾਸੈ ਛਿਨ ਮਾਂਹਿ ਦੇਹ ਯਮਪੁਰੀ ਜਾਈਏ,
ਸੀਸ ਨ ਮੁੰਡਾਓ ਮੀਤ! ਹੁੱਕਾ ਤਜ ਭਲੀ ਰੀਤਿ
ਪ੍ਰੇਮ ਪ੍ਰੀਤਿ ਮਨ ਕਰ ਸ਼ਬਦ ਕਮਾਈਏ,
ਜੀਵਨ ਹੈ ਦਿਨ ਚਾਰ ਦੇਖ ਬੂਝ ਕੈ ਬਿਚਾਰ
ਵਾਹਗੁਰੂ ਗੁਰੂ ਜੀ ਕਾ ਖਾਲਸਾ ਕਹਾਈਏ.
(ਗੁਰੁਸੋਭਾ)
ਖਾਲਸਾ ਹਮਾਰੀ ਸੌਜ ਖਾਲਸਾ ਹਮਾਰੀ ਮੌਜ
ਖਾਲਸਾ ਹਮਾਰੀ ਫੌਜ ਜੀਤ ਕੀ ਨਿਸ਼ਾਨੀ ਹੈ,
ਖਾਲਸਾ ਹਮਾਰੀ ਚਾਲ ਖਾਲਸਾ ਹਮਾਰੀ ਢਾਲ
ਖਾਲਸਾ ਹਮਾਰੀ ਘਾਲ ਭੋਗ ਮੋਖ ਦਾਨੀ ਹੈ,
ਖਾਲਸਾ ਹਮਾਰੀ ਜਾਨ ਖਾਲਸਾ ਹਮਾਰੀ ਆਨ
ਖਾਲਸਾ ਹਮਾਰੀ ਖਾਨ ਮੋਦ ਕੀ ਸੁਹਾਨੀ ਹੈ,
ਖਾਲਸਾ ਹਮਾਰੀ ਜਾਤਿ ਖਾਲਸਾ ਹਮਾਰੀ ਪਾਤਿ
ਸ੍ਰੀ ਗੁਰੂ ਗੋਬਿੰਦ ਸਿੰਘ ਬਾਨੀ ਯੌਂ ਬਖਾਨੀ ਹੈ.
(ਸੰਤ ਨਿਹਾਲ ਸਿੰਘ)
ਪੂਜਾ ਏਕ ਅਦ੍ਵਯ ਅਕਾਲ ਕੀ ਹੈ ਇ ਜਹਾਂ
ਸਤ੍ਯਨਾਮ ਵਾਹਗੁਰੂ ਜਾਪ ਮੁਕ੍ਤਮਾਲ ਸਾ,
ਬਾਨੀਗੁਰੁ ਗਾਯਬੇ ਕੋ ਸੂਧੀ ਗੁਰੂਗ੍ਰੰਥ ਜੂ ਕੀ
ਖਾਯਬੇ ਕੋ ਭੋਜਨ ਕੜਾਹ ਨਕੑਦ ਮਾਲ ਸਾ,
ਕਹੈ “ਤੋਖਹਰਿ” ਭਏ ਚਾਰੋਂ ਹੀ ਬਰਨ ਏਕ
ਦਰਨ ਮਲੇਛਨ ਕੋ ਧਾਰ੍ਯੋ ਵਪੁ ਕਾਲ ਸਾ,
ਦ੍ਵੈਮਤ ਕੋ ਸਾਲ2 ਸਾ ਨਿਰਾਲਸਾ ਧਰਮ ਨੀਤਿ
ਲਾਲਸਾ3 ਭਰਨ ਧਨ੍ਯ ਭਯੋ ਪੰਥ ਖਾਲਸਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First