ਗਹੁ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹੁ (ਨਾਂ,ਪੁ) ਵਾੜ ਦੀ ਮੋੜ੍ਹੀ ਗੱਡਣ ਲਈ ਭੋਂਏਂ ਵਿੱਚ ਕੱਢਿਆ ਟੋਆ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਗਹੁ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹੁ [ਨਾਂਪੁ] ਧਿਆਨ , ਨੀਝ, ਤਵੱਜੋ , ਗ਼ੌਰ; ਮਿਹਨਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਗਹੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਗਹੁ. ਸੰਗ੍ਯਾ—ਬਾੜ ਲਈ ਬਣਾਇਆ ਟੋਆ , ਜੋ ਮੋੜ੍ਹੀ ਨੂੰ ਗ੍ਰਹਣ ਕਰ ਲੈਂਦਾ ਹੈ। ੨ ਗਰਿਫ਼ਤ. ਪਕੜ. “ਰਹਿਨ ਨਹੀ ਗਹੁ ਕਿਤਨੋ!” (ਗਉ ਮ: ੫) ੩ ਸੰ. ਆਗ੍ਰਹ. ਹਠ. ਦ. “ਦੂਰਿ ਕਰਹੁ ਆਪਨ ਗਹੁ ਰੇ.” (ਕੇਦਾ ਮ: ੫) ੪ ਗ੍ਰਹਣ ਕਰ. ਅੰਗੀਕਾਰ ਕਰ. “ਗਹੁ ਪਾਰਬ੍ਰਹਮ ਸਰਨ.” (ਧਨਾ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18337, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no
ਗਹੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਗਹੁ (ਸੰ.। ਪੰਜਾਬੀ। ਫ਼ਾਰਸੀ ਗ਼ੌਰ=ਧ੍ਯਾਨ ਦੇ ਕੇ। ਯਾ ਹਿੰਦੀ ਗਹਨਾ ਤੋਂ ਗਹੁ=ਫੜਨਾ)
੧. ਧਿਆਨ ਕਰਕੇ।
੨. ਖਚਤ ਹੋ ਕੇ। ਕਾਬੂ ਕਰਕੇ। ਯਥਾ-‘ਗਹੁ ਕਰਿ ਪਕਰੀ ਨ ਆਈ ਹਾਥਿ’। ਦੇਖੋ , ‘ਗਹੁ ਕਿਤਨੋ’, ‘ਗਹੁ ਕਰ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 18293, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਗਹੁ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਗਹੁ, (ਅਰਬੀ : ਗ਼ੌਰ ) \ ਪੁਲਿੰਗ : ੧. ਧਿਆਨ, ਪਰਵਾਹ, ਸ਼ੌਕ, ਤਵੱਜੋ; ੨. ਤਨਦੇਹੀ, ਮਿਹਨਤ. ਕਰਨਾ (ਲਾਗੂ ਕਿਰਿਆ : ਕਰਨਾ)
–ਗਹੁ ਰੱਖਣਾ, ਮੁਹਾਵਰਾ : ਧਿਆਨ ਰੱਖਣਾ, ਤਵੱਜਾ ਰੱਖਣਾ,
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 333, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-15-12-17-27, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First