ਚਾਰ ਸਾਹਿਬਜ਼ਾਦੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਰ ਸਾਹਿਬਜ਼ਾਦੇ. ਵੇਦੀ , ਤੇਹਨ, ਭੱਲੇ ਅਤੇ ਸੋਢੀ , ਜੋ ਸਤਿਗੁਰਾਂ ਦੀ ਵੰਸ਼ ਵਿੱਚ ਜਨਮੇ ਹਨ। ੨ ਸ਼੍ਰੀ ਕਲਗ਼ੀਧਰ ਜੀ ਦੇ ਚਾਰ ਸੁਪੁੱਤ੍ਰ, ਜਿਨ੍ਹਾਂ ਨੇ ਦੇਸ਼ ਕੌਮ ਤੋਂ ਆਪਣੇ ਪ੍ਰਾਣ ਵਾਰ ਦਿੱਤੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚਾਰ ਸਾਹਿਬਜ਼ਾਦੇ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਚਾਰ ਸਾਹਿਬਜ਼ਾਦੇ: ਇਹ ਸ਼ਬਦ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸੁਪੁੱਤਰਾਂ (ਬਾਬਾ ਅਜੀਤ ਸਿੰਘ , ਬਾਬਾ ਜੁਝਾਰ ਸਿੰਘ , ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ) ਲਈ ਵਰਤੇ ਜਾਂਦੇ ਹਨ, ਜਿਨ੍ਹਾਂ ਨੇ ਸਿੱਖ ਧਰਮ ਵਾਸਤੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਵੇਖੋ ‘ਸਾਹਿਬਜ਼ਾਦੇ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6725, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਚਾਰ ਸਾਹਿਬਜ਼ਾਦੇ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚਾਰ ਸਾਹਿਬਜ਼ਾਦੇ: ਇਹ ਸ਼ਬਦ ਪਿਆਰ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸੁਪੁੱਤਰਾਂ ਲਈ ਵਰਤੋਂ ਵਿਚ ਲਿਆਂਦੇ ਗਏ ਹਨ, ਜਿਹੜੇ ਸਾਰੇ ਹੀ ਸ਼ਹੀਦਾਂ ਵਾਂਗ ਅਕਾਲ ਚਲਾਣਾ ਕਰ ਗਏ ਜਦੋਂ ਕਿ ਇਹ ਅਜੇ ਛੋਟੀ ਉਮਰ ਦੇ ਹੀ ਸਨ। ਇਹਨਾਂ ਦੇ ਨਾਂ ਸਿੱਖ ਸਿਮਰਤੀ ਵਿਚ ਸਤਿਕਾਰ ਨਾਲ ਤਾਜ਼ਾ ਰੱਖੇ ਗਏ ਹਨ ਅਤੇ ਇਹਨਾਂ ਨੂੰ ਹਰ ਸਮੇਂ ਇਕੱਠ ਜਾਂ ਨਿੱਜੀਰੂਪ ਵਿਚ ਸਿੱਖ-ਅਰਦਾਸ ਰਾਹੀਂ ਯਾਦ ਕੀਤਾ ਜਾਂਦਾ ਹੈ।

ਦੇਖੋ ਅਜੀਤ ਸਿੰਘ ਸਾਹਿਬਜ਼ਾਦਾ; ਫ਼ਤਿਹ ਸਿੰਘ ਸਾਹਿਬਜ਼ਾਦਾ; ਜੁਝਾਰ ਸਿੰਘ ਸਾਹਿਬਜ਼ਾਦਾ; ਅਤੇ ਜ਼ੋਰਾਵਰ ਸਿੰਘ ਸਾਹਿਬਜ਼ਾਦਾ


ਲੇਖਕ : ਸ.ਸ.ਭ. ਅਤੇ ਅਨੁ.: ਜ.ਪ.ਕ.ਸੰ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6722, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.