ਜਾਲਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਲਪ. ਗੁਰੁਯਸ਼ ਕਰਤਾ ਇੱਕ ਭੱਟ. “ਸਕਯਥ ਸੁ ਸਿਰ ਜਾਲਪ ਭਣੈ.” (ਸਵੈਯੇ ਮ: ੩ ਕੇ) “ਜਾਲਪਾ! ਪਦਾਰਥ ਇਤੜੇ.” (ਸਵੈਯੇ ਮ: ੩ ਕੇ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਾਲਪ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਜਾਲਪ (ਭੱਟ): ਇਕ ਭੱਟ ਕਵੀ ਜਿਸ ਦੇ ਪੰਜ ਪਦ (ਸਵੈਏ) ਗੁਰੂ ਅਮਰਦਾਸ ਜੀ ਦੀ ਵਡਿਆਈ ਬਾਰੇ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਇਹ ਵੀ ਆਪਣੇ ਪਿਤਾ ਭਿਖੇ ਨਾਲ ਗੋਇੰਦਵਾਲ , ਤੀਜੇ ਗੁਰੂ ਦੇ ਦਰਬਾਰ ਵਿਚ ਹਾਜ਼ਰ ਹੋਇਆ ਸੀ। ਇਕ ਪਦ ਵਿਚ ‘ਜਲ ’ ਵੀ ਵਰਤਿਆ ਗਿਆ ਹੈ, ਜੋ ਜਾਲਪ ਦਾ ਸੰਖਿਪਤ ਰੂਪ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1701, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First