ਜਿਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿਨ [ਪੜ] ਜਿਸ ਨੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10968, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਿਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿਨ. ਸਰਵ—ਜਿਸ ਦਾ ਬਹੁ ਵਚਨ. ਜਿਨ੍ਹਾਂ ਨੇ. “ਜਿਨ ਜਾਨਿਆ ਸੇਈ ਤਰੇ.” (ਰਾਮ ਰੁਤੀ ਮ: ੫) ੨ ਵ੍ਯ—ਮਤ. ਨਾ. “ਗੁਰੁ ਸਨਮੁਖ ਜਿਨ ਮਿਥ੍ਯਾ ਭਾਖੋ.” (ਗੁਪ੍ਰਸੂ) ਇਸ ਦਾ ਰੂਪ ਜਿਨਿ ਭੀ ਹੈ. ਦੇਖੋ, ਜਿਨਿ ੩। ੩ ਜਿਧਰ. ਜਿਸ ਤਰਫ਼. “ਡੋਰੀ ਪ੍ਰਭੁ ਪਕੜੀ ਜਿਨ ਖਿੰਚੈ ਤਿਨ ਜਾਈਐ.” (ਓਅੰਕਾਰ) ਜਿਧਰ ਖਿੰਚੈ, ਤਿਧਰ ਜਾਈਐ। ੪ ਸੰ. जि-नक् ਵਿ—ਜਿੱਤਣ ਵਾਲਾ. ਵਿਜਯੀ. “ਅਬ ਮੋਤੇ ਏਈ ਜਿਨ ਜਾਈ.” (ਪਾਰਸਾਵ) ੫ ਸੰਗ੍ਯਾ—ਵਿਨੁ। ੬ ਸੂਰਜ । ੭ ਬੁੱਧ ਭਗਵਾਨ । ੮ ਰਿਭਦੇਵ. ਵਿਕਾਰਾਂ ਨੂੰ ਜਿੱਤਣ ਵਾਲਾ ਹੋਣ ਕਰਕੇ ਰਿਭਦੇਵ ਦੀ ਇਹ ਸੰਗ੍ਯਾ ਹੋਈ. ਇਸ ਮਹਾਤਮਾ ਦਾ ਚਲਾਇਆ “ਜੈਨ” ਮਤ ਸੰਸਾਰ ਵਿੱਚ ਪ੍ਰਸਿੱਧ ਹੈ। ੯ ਜੈਨ ਮਤ ਦਾ ਤੀਰਥੰਕਰ. ਦੇਖੋ, ਤੀਰਥੰਕਰ, ਪਾਰਸਨਾਥ ਅਤੇ ਰਿਖਭਦੇਵ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First