ਜੂਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਹ (ਨਾਂ,ਇ) 1 ਪਿੰਡ ਦੀ ਹੱਦ; ਸੀਮਾ 2 ਪਸ਼ੂਆਂ ਦੀ ਚਰਾਂਦ ਲਈ ਰੱਖੀ ਥਾਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜੂਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੂਹ. ਸੰਗ੍ਯਾ—ਹ਼ੱਦ. ਸੀਮਾ. “ਚੜ੍ਹ ਘੋੜੇ ਨਸ ਜਾਣਗੇ ਵਿਚ ਜੂਹ ਪਰਾਈਆਂ.” (ਜੰਗਨਾਮਾ) ੨ ਯੂਥ. ਸਮੁਦਾਯ। ੩ ਵਿ—ਸਭ. ਤਮਾਮ. “ਮਉਲਿਓ ਮਨ ਤਨ ਜੂਹ.” (ਸਾਰ ਮ: ੫) ੪ ਘਾਹ ਵਾਲੀ ਡੂੰਘੀ ਥਾਂ, ਜੋ ਪਸ਼ੂਆਂ ਦੀ ਚਰਾਂਦ ਲਈ ਰੱਖੀ ਜਾਵੇ. ਚਰਾਗਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੂਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੂਹ (ਸੰ.। ਪੰਜਾਬੀ) ਜੰਗਲ , ਬਨ , ਉਜਾੜ। ਪਿੰਡਾਂ ਦੇ ਬਾਹਰ ਚਾਰੇ ਵਾਲੀ ਭੋਂ। ਯਥਾ-‘ਮਉਲਿਓ ਮਨੁ ਤਨੁ ਜੂਹ’। ਤਨ ਜੂਹ ਵਿਚ ਮਨ ਮਉਲਿਆ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12208, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First