ਡਾਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਰ (ਨਾਂ,ਇ) 1 ਕਤਾਰ ਵਿੱਚ ਉੱਡ ਰਹੇ ਪੰਛੀਆਂ ਦਾ ਸਮੂਹ 2 ਅੱਗੜ-ਪਿੱਛੜ ਭੱਜ ਰਹੇ ਮਿਰਗਾਂ ਦੀ ਕਤਾਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਡਾਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਰ [ਨਾਂਇ] ਪੰਛੀਆਂ ਹਿਰਨਾਂ ਆਦਿ ਦਾ ਸਮੂਹ; ਟੋਲੀ , ਗਰੁੱਪ; ਕਤਾਰ, ਪੰਗਤੀ, ਪਾਲ, ਲਾਈਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਡਾਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਡਾਰ. ਸੰਗ੍ਯਾ—ਡਾਲ. ਕਾਂਡ. ਟਾਹਣਾ. “ਤਰਵਰੁ ਏਕ ਅਨੰਤ ਡਾਰ ਸਾਖਾ.” (ਰਾਮ ਕਬੀਰ) ਬ੍ਰਹੑਮ ਬਿਰਛ ਹੈ, ਸਾਰਾ ਵਿਸ਼੍ਵ ਡਾਹਣੇ ਅਤੇ ਸ਼ਾਖਾ। ੨ ਪੰਕ੍ਤਿ. ਸ਼੍ਰੇਣੀ. ਕਤਾਰ. ਜਿਵੇਂ—ਕਬੂਤਰਾਂ ਦੀ ਡਾਰ, ਮ੍ਰਿਗਾਂ ਦੀ ਡਾਰ ਆਦਿ। ੩ ਮੰਡਲੀ. ਟੋਲੀ. “ਬਿਨ ਡਰ ਬਿਣਠੀ ਡਾਰ.” (ਓਅੰਕਾਰ) ਕਰਤਾਰ ਦੇ ਭੈ ਬਿਨਾ ਲੋਕਾਂ ਦੀ ਮੰਡਲੀ ਵਿਨ ਹੋ ਗਈ। ੪ ਦੇਖੋ, ਡਾਰਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4110, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਡਾਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਡਾਰ (ਸੰ.। ਪੰਜਾਬੀ) ੧. ਸਮੂਹ , ਪੰਗਤੀ। ਯਥਾ-‘ਬਿਨੁ ਡਰ ਬਿਣਠੀ ਡਾਰ’ ਈਸ਼੍ਵਰ ਦੇ ਡਰ ਬਾਝ ਸਮੂਹ ਨਾਸ਼ ਹੁੰਦੇ ਹਨ।
੨. (ਸੰ.। ਪੰਜਾਬੀ ਡਾਲ) ਸ਼ਾਖ, ਬ੍ਰਿਛ ਦੀ ਟਹਿਣੀ। ਯਥਾ-‘ਬਹੁਰਿ ਨ ਲਾਗਹਿ ਡਾਰ’।
੩. (ਕ੍ਰਿ.। ਹਿੰਦੀ ਡਾਲਨਾ, ਡਾਰਨਾ) ਡੇਗ , ਸਿੱਟ, ਉਤਾਰ। ਯਥਾ-‘ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4097, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First