ਤੁਰੀਆਵਸਥਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਤੁਰੀਆਵਸਥਾ ਸੰਗ੍ਯਾ—ਗ੍ਯਾਨ ਦੀ ਹ਼ਾਲਤ. ਗ੍ਯਾਨ ਅਵਸਥਾ. ਦੇਖੋ, ਤੁਰੀਆ. “ਤ੍ਰੈਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣ ਹੈ ਗੁਰਮੁਖਿ ਲਹੀਆ.” (ਬਿਲਾ ਅ: ਮ: ੪) “ਤੁਰੀਆਵਸਥਾ ਗੁਰਮੁਖਿ ਪਾਈਐ ਸੰਤਸਭਾ ਕੀ ਓਟ ਲਹੀ.” (ਆਸਾ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no
ਤੁਰੀਆਵਸਥਾ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਤੁਰੀਆਵਸਥਾ: ਮਨੁੱਖੀ ਚੇਤਨਾ ਦੀਆਂ ਚਾਰ ਅਵਸਥਾਵਾਂ ਵਿਚੋਂ ਚੌਥੀ ਅਤੇ ਅੰਤਿਮ ਅਵਸਥਾ। ਇਸ ਨੂੰ ‘ਚੌਥਾ-ਪਦ’ (ਵੇਖੋ) ਵੀ ਕਿਹਾ ਜਾਂਦਾ ਹੈ। ਇਸ ਦੇ ਹੋਰ ਨਾਮਾਂਤਰ ਹਨ ਤੁਰੀਆ-ਗੁਣ, ਤੁਰੀਆਪਦ। ਇਹ ਅਵਸਥਾ ਤ੍ਰੈਗੁਣਾਂ (ਰਜੋ, ਸਤੋ , ਤਮੋ) ਤੋਂ ਪਰੇ ਹੈ। ਇਸ ਨੂੰ ਗਿਆਨ ਅਵਸਥਾ ਜਾਂ ਪਰਮਪਦ ਵੀ ਕਿਹਾ ਜਾਂਦਾ ਹੈ। ਇਹੀ ਬ੍ਰਹਮੀ ਅਵਸਥਾ ਹੈ ਜਿਸ ਵਿਚ ਪਹੁੰਚ ਕੇ ਨਾਮਰੂਪਾਤਮਕ ਸੰਸਾਰਿਕ ਸੀਮਾਵਾਂ ਖ਼ਤਮ ਹੋ ਜਾਂਦੀਆਂ ਹਨ। ਗੁਰੂ ਨਾਨਕ ਦੇਵ ਜੀ ਨੇ ਆਸਾ ਰਾਗ ਵਿਚ ਕਿਹਾ ਹੈ ਕਿ ਇਸ ਅਵਸਥਾ ਦੀ ਪ੍ਰਾਪਤੀ ਲਈ ਸਤਿਸੰਗਤ ਵਿਚ ਜਾਣਾ ਜ਼ਰੂਰੀ ਹੈ—ਆਸਾ ਮਨਸਾ ਦੋਊ ਬਿਨਾਸਤ ਤ੍ਰਿਹ ਗੁਣ ਆਸ ਨਿਰਾਸ ਭਈ। ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ। (ਗੁ.ਗ੍ਰੰ.356)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First