ਤੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜ (ਨਾਂ,ਇ) ਕਿਸੇ ਭਾਰੀ ਚੀਜ਼ ਨੂੰ ਇੱਕ ਪਾਸਿਓਂ ਚੁੱਕਣ ਲਈ ਬਾਂਸ, ਡੰਡੇ, ਜਾਂ ਲੋਹੇ ਦੀ ਮੋਟੀ ਛੜ ਨਾਲ ਦਿੱਤੀ ਅੜੇਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਤੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤੜ. ਕ੍ਰਿ. ਵਿ—ਝਟ. ਤੁਰੰਤ. ਫੌਰਨ. “ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ.” (ਮ: ੪ ਵਾਰ ਬਿਲਾ) “ਤੜ ਸੁਣਿਆ ਸਭਤੁ ਜਗਤ ਵਿਚਿ.” (ਮ: ੪ ਵਾਰ ਗਉ ੧) ੨ ਮਰਾ. ਸੰਗ੍ਯਾ—ਕਿਨਾਰਾ. ਤਟ। ੩ ਸਮਾਪਤੀ. ਅੰਤ। ੪ ਸਿੰਧੀ. ਤਡ. ਸਹਾਰਾ. ਓਟ। ੫ ਸਿੰਧੀ. ਤੜ. ਸਨਾਨ (ਇਸਨਾਨ). ੬ ਸਨਾਨ ਦਾ ਘਾਟ । ੭ ਅਨੁ—ਤੜ ਤੜ ਸ਼ਬਦ. ਤੜਕਾਰ. ਜਿਵੇਂ—ਦਾਣੇ ਤੜ ਤੜ ਭੁਜਦੇ ਹਨ. ਬੰਦੂਕਾਂ ਤੜ ਤੜ ਚਲ ਰਹੀਆਂ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 23973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਤੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਤੜ (ਕ੍ਰਿ. ਵਿ.। ਸੰਸਕ੍ਰਿਤ ਤਤੑ=ਤਿਸ ਕਰ ਕੇ, ਓਦੋਂ, ਤਦੋਂ , ਤਦ ਤੋਂ। ਪੰਜਾਬੀ ਤਤ , ਤਟ , ਤੜ=ਓਸੇ ਵੇਲੇ) ਝਟ ਪਟ , ਤਾਬੜ ਤੋੜ। ਯਥਾ-‘ਤੜ ਸੁਣਿਆ ਸਭਤੁ ਜਗਤ ਵਿਚਿ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.