ਦੋਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੋਹੀ. ਸੰਗ੍ਯਾ—ਦੁਹਾਈ. ਸਹਾਇਤਾ ਲਈ ਪੁਕਾਰ. “ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ.” (ਗਉ ਮ: ੫) ੨ ਨੋਟਿਸ. ਇੱਤਲਾ. “ਦੋਹੀ ਦਿਚੈ ਦੁਰਜਨਾ.” (ਸਵਾ ਮ: ੧) ਪਾਮਰਾਂ ਨੂੰ ਨੋਟਿਸ ਦਿਓ ਕਿ ਉਹ ਫੇਰ ਅਸਾਡੇ ਪਾਸੇ ਨਾ ਆਉਣ। ੩ ਢੰਡੋਰਾ. ਡੌਂਡੀ ਪਿੱਟਕੇ ਦਿੱਤੀ ਹੋਈ ਖ਼ਬਰ. “ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ.” (ਸ੍ਰੀ ਅ: ਮ: ੧) “ਲਹਿਣੇ ਦੀ ਫੇਰਾਈਐ ਨਾਨਕਾ ਦੋਹੀ.” (ਵਾਰ ਰਾਮ ੩) ੪ ਦ੍ਰੋਹੀ ਦੀ ਥਾਂ ਭੀ ਦੋਹੀ ਸ਼ਬਦ ਆਇਆ ਹੈ. “ਮਾਨ ਮੋਹੀ ਪੰਚ ਦੋਹੀ.” (ਕਾਨ ਮ: ੫) ੫ ਦੁਹੀ. ਦੁਹਨ ਕੀਤੀ. ਚੋਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੋਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੋਹੀ (ਸੰ.। ਪੰਜਾਬੀ ਦੋਹੀ, ਦੁਹਾਈ) ਉਚੀ ਪੁਕਾਰ ਕਰਨੀ ਕਿ ਮਦਦ ਕਰੋ। ਯਥਾ-‘ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ’। ਤਥਾ-‘ਸਰਬ ਮਇਆ ਠਾਕੁਰ ਤੇਰੀ ਦੋਹੀ’।

             ਦੇਖੋ, ‘ਦੁਹਾਈ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.