ਪਹਾੜੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Hill (ਹਿਲ) ਪਹਾੜੀ: ਆਲੇ-ਦੁਆਲੇ ਦੇ ਇਲਾਕੇ ਨਾਲੋਂ 500 ਮੀਟਰ ਤੋਂ ਘੱਟ ਉਚਾਈ ਵਾਲੀ ਪਹਾੜੀ (hill) ਜੋ ਪਹਾੜ (mountain) ਨਾਲੋਂ ਘੱਟ ਹੁੰਦੀ ਹੈ। ਪਰ ਵਿਸ਼ੇਸ਼ ਥਾਂਵਾਂ ਵਿੱਚ ਉਚਾਈ ਲਗਪਗ 2500 ਮੀਟਰ ਤੱਕ ਵੀ ਹੋ ਸਕਦੀ ਹੈ। ਇਸ ਦੀ ਨਿਰੋਲ ਉਚਾਈ ਸੰਬੰਧੀ ਕੋਈ ਵਿਸ਼ੇਸ਼ ਨਿਰਨਾ ਨਹੀਂ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3636, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਹਾੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਾੜੀ [ਨਾਂਇ] ਛੋਟਾ ਪਹਾੜ; ਪਹਾੜਾਂ ਨਾਲ਼ ਸੰਬੰਧਿਤ; ਪਹਾੜਾਂ ਵਾਲ਼ੇ ਇਲਾਕੇ ਦਾ ਵਸਨੀਕ; ਇੱਕ ਰਾਗਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3628, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਹਾੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਹਾੜੀ. ਸੰਗ੍ਯਾ—ਛੋਟਾ ਪਰਵਤ। ੨ ਪਹਾੜ ਦੇ ਲੋਕਾਂ ਦੀ ਇੱਕ ਪਿਆਰੀ ਰਾਗਿਣੀ, ਜੋ ਸੰਪੂਰਣ ਜਾਤਿ ਦੀ ਹੈ. ਇਸ ਵਿੱਚ ਨਿ੄੠ਦ ਕੋਮਲ ਅਤੇ ਸ਼ੁੱਧ ਦੋਵੇਂ ਹਨ. ਬਾਕੀ ਸਾਰੇ ਸੁਰ ਸ਼ੁੱਧ ਹਨ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ. ਇਸ ਨੂੰ ਲੋਕ ਝੰਝੋਟੀ ਭੀ ਆਖਦੇ ਹਨ. ਇਸ ਦੇ ਗਾਉਣ ਦਾ ਕੋਈ ਖਾਸ ਵੇਲਾ ਨਹੀਂ.

     ਆਰੋਹੀ— ਧ ੄ ਰ ਮ ਗ ਮ ਪ ਧ ਨ ੄.

     ਅਵਰੋਹੀ—  ੄ ਨਾ ਧ ਪ ਮ ਗ ਰ ੄।

੩ ਪਹਾੜ ਦੀ ਭਾ੄੠ (ਬੋੱਲੀ). ੪ ਪਹਾੜ ਦੇ ਵਸਨੀਕ। ੫ ਵਿ—ਪਹਾੜ ਨਾਲ ਸੰਬੰਧ ਰੱਖਣ ਵਾਲਾ. ਪਹਾੜ ਦਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.