ਪਿਆਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਰਾ (ਵਿ,ਪੁ) ਜਿਸ ਨਾਲ ਪਿਆਰ ਕੀਤਾ ਜਾਵੇ; ਮਨ ਨੂੰ ਭਾਉਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5987, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਿਆਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਿਆਰਾ [ਵਿਸ਼ੇ] ਚੰਗਾ ਲੱਗਣ ਵਾਲ਼ਾ , ਮਨਮੋਹਕ, ਲਾਡਲਾ , ਪ੍ਰੇਮੀ, ਦਿਲਦਾਰ, ਪ੍ਰੀਤਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5980, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਿਆਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

  

ਪਿਆਰਾ ਵਿ—ਪ੍ਰਿਯ. ਪ੍ਰਿਯਤਰ. ਪ੍ਯਾਰ ਵਾਲਾ. “ਜੇ ਕਰ ਗਹਹਿ ਪਿਆਰੜੇ!” (ਵਾਰ ਗਉ ੨ ਮ: ੫) “ਪਿਆਰੇ! ਤੂੰ ਮੇਰੋ ਸੁਖਦਾਤਾ.” (ਸੋਰ ਮ: ੫) ਦੇਖੋ, ਪ੍ਯਾਰਾ। ੨ ਭਾਈ ਪਿਆਰਾ ਰੰਧਾਵਾ, ਜਿਸ ਨੂੰ ਸੁਪਾਤ੍ਰ ਜਾਣਕੇ ਬਾਬਾ ਬੁੱਢਾ ਜੀ ਨੇ ਗਵਾਲੀਅਰ ਗੁਰੂ ਹਰਿਗੋਬਿੰਦ ਜੀ ਪਾਸ ਜਾਣ ਸਮੇਂ ਹਰਿਮੰਦਰ ਦੀ ਸੇਵਾ ਸੌਂਪੀ. ਇਸ ਦੀ ਵੰਸ਼ ਵਿੱਚ ਕਈ ਸੱਜਨ ਅਰਦਾਸੀਏ ਦੀ ਸੇਵਾ ਕਰਦੇ ਆਏ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5692, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪਿਆਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪਿਆਰਾ (ਗੁ.। ਸੰਸਕ੍ਰਿਤ ਪ੍ਰਿਯ। ਪੰਜਾਬੀ ਪਿਆਰਾ, ਪਿਆਰੇ , ਪਿਆਰੀ) ਪ੍ਰੀਤਮ। ਯਥਾ-‘ਹਰਿ ਲਾਗੈ ਪਿਆਰਾ ਪ੍ਰਿਮ ਕਾ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5666, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.