ਪੀਪਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਪਾ (ਨਾਂ,ਪੁ) ਘਿਓ ਤੇਲ ਆਦਿ ਪਾਉਣ ਲਈ ਬਣਾਇਆ ਟੀਨ ਦਾ ਚੌਰਸ ਭਾਂਡਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਪੀਪਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਪਾ [ਨਾਂਪੁ] ਲਗ-ਪਗ 16 ਕਿਲੋ ਦੀ ਸਮਰੱਥਾ ਦਾ ਲੋਹੇ ਦੀ ਪਤਲੀ ਚਾਦਰ ਦਾ ਡੱਬਾ , ਟੀਨ, ਕਨਸਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਪੀਪਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੀਪਾ. ਸੰਗ੍ਯਾ—ਢੋਲ ਦੇ ਆਕਾਰ ਦਾ ਕਾਠ ਅਥਵਾ ਧਾਤੁ ਦਾ ਬਰਤਨ. Cask।
੨ ਇੱਕ ਮਹਾਪੁਰਖ, ਜੋ ਗਗਰੌਨ ਦਾ ਸਰਦਾਰ ਸੀ.2 ਇਸ ਦਾ ਜਨਮ ਸੰਮਤ ੧੪੮੩ ਵਿੱਚ ਹੋਇਆ. ਪੀਪਾ ਪਹਿਲਾਂ ਦੁਰਗਾ ਦਾ ਭਗਤ ਸੀ ਫੇਰ ਰਾਮਾਨੰਦ ਜੀ ਦਾ ਚੇਲਾ ਹੋ ਕੇ ਵੈਰਾਗਦਸ਼ਾ ਵਿੱਚ ਆਪਣੀ ਇਸਤ੍ਰੀ ਸੀਤਾ ਸਮੇਤ ਘਰ ਤਿਆਗਕੇ ਦੇਸ਼ਾਟਨ ਕਰਕੇ ਅਵਸਥਾ ਵਿਤਾਈ. ਇਸ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦੇਖੀ ਜਾਂਦੀ ਹੈ. “ਪੀਪਾ ਪ੍ਰਣਵੈ ਪਰਮ ਤਤੁ ਹੈ.” (ਧਨਾ ਪੀਪਾ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2778, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਪੀਪਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਪੀਪਾ (ਸੰ.। ਦੇਸ਼ ਭਾਸ਼ਾ) ਇਕ ਭਗਤ ਜੀ ਦਾ ਨਾਉਂ, ਜਿਨ੍ਹਾਂ ਦਾ ਜ਼ਿਕਰ ਭਗਤ ਮਾਲ ਵਿਚ ਹੈ। ਇਹ ਰਾਜਾ ਸਨ , ਰਾਮਾ ਨੰਦ ਦੇ ਸ਼ਿਸ਼ ਹੋ ਕੇ ਰਾਜ ਭਾਗ ਛਡ ਕੇ ਭਜਨ ਵਿਚ ਲਗੇ ਤੇ ਪੂਰਣ ਪਦ ਤੇ ਅੱਪੜੇ। ਯਥਾ-‘ਪੀਪਾ ਪ੍ਰਣਵੈ ਪਰਮ ਤਤੁ ਹੈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First