ਪੋਤਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਪੋਤਾ.ਸੰਗ੍ਯਾ—ਫ਼ਾ ਪੋਤਹ. ਖ਼ਜ਼ਾਨਾ. “ਦਇਆ ਕਾ ਪੋਤਾ.” (ਰਾਮ ਮ: ੫) “ਖੋਟੇ ਪੋਤੇ ਨ ਪਵਹਿ.” (ਸ੍ਰੀ ਮ: ੧) ੨ ਸੰ. ਪੋਤ. ਜਹਾਜ. “ਪ੍ਰਾਪਤਿ ਪੋਤਾ ਕਰਮ ਪਸਾਉ.” (ਰਾਮ ਮ: ੧) ੩ ਸੰ. ਪੌਤ੍ਰ. ਪੁਤ੍ਰ ਦਾ ਪੁਤ੍ਰ. “ਪਿਯੂ ਦਾਦੇ ਜੇਵੇਹਿਆ ਪੋਤਾ ਪਰਵਾਣੁ.” (ਵਾਰ ਰਾਮ ੩)
ਜੇ ਸ਼ਰਣਾਗਤ ਕੇ ਪ੍ਰਤਿਪਾਲਕ
ਭੌਜਲ ਤਾਰਨ ਕੋ ਪਦ ਪੋਤਾ,
ਵਾਕ ਬਲੀ ਸ਼ਿਕਰੇ ਸਮ ਜੋ ਹੁਇ
ਦੋ ਨਸੈਂ ਸਮੁਦਾਯ ਕਪੋਤਾ,
ਸੇਵਕ ਕੇ ਪ੍ਰਿਯ ਦੇਵਨਦੇਵ
ਅਭੇਵ ਸਦਾ ਗੁਨ ਗ੍ਯਾਨਹਿ ਪੋਤਾ,
ਸੋ ਅਬ ਜਾਹਰ ਰੂਪ ਅਨੂਪ
ਭਯੋ ਗੁਰੁ ਸ੍ਰੀ ਹਰਿਗੋਬਿਦ ਪੋਤਾ.
(ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13283, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First