ਪ੍ਰਯਾਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਯਾਗ. ਸੰ. ਸੰਗ੍ਯਾ—ਜਿਸ ਤੋਂ ਚੰਗਾ ਯਗ੍ਯ ਹੋਵੇ, ਘੋੜਾ । ੨ ਉੱਤਮ ਯਗ੍ਯ। ੩ ਯਗ੍ਯ ਦਾ ਅਸਥਾਨ । ੪ ਯੂ. ਪੀ. ਵਿੱਚ ਗੰਗਾ ਜਮੁਨਾ ਦੇ ਸੰਗਮ ਦਾ ਇੱਕ ਪ੍ਰਸਿੱਧ ਤੀਰਥ , ਜਿੱਥੇ ਸਰਸ੍ਵਤੀ ਨਦੀ ਦਾ ਗੁਪਤ ਸੰਗਮ ਮੰਨਿਆ ਜਾਂਦਾ ਹੈ. ਪੁਰਾਣਾਂ ਅਨੁਸਾਰ ਜਦ ਸ਼ੰਖਾਸੁਰ ਪਾਸੋਂ ਵਿ੄ਨੁ ਨੇ ਵੇਦ ਵਾਪਿਸ ਲਿਆਕੇ ਬ੍ਰਹਮਾ ਨੂੰ ਦਿੱਤੇ, ਤਦ ਉਸ ਨੇ ਦਸ ਅਸ਼੍ਵਮੇਧ ਯਗ੍ਯ ਇੱਥੇ ਕੀਤੇ, ਜਿਸ ਤੋਂ ਨਾਮ “ਪ੍ਰਯਾਗ” ਹੋ ਗਿਆ। ੫ ਪ੍ਰਯਾਗ ਤੀਰਥ ਤੋਂ ਸ਼ਹਰ ਦਾ ਨਾਮ ਭੀ ਪ੍ਰਯਾਗ ਹੋਇਆ ਹੈ, ਜੋ ਹੁਣ ਅਲਾਹਾਬਾਦ ਕਰਕੇ ਪ੍ਰਸਿੱਧ ਹੈ.1 ਪ੍ਰਯਾਗ ਵਿੱਚ ਇੱਕ ਅ੖ਯਵਟ ਸੀ!, ਜਿਸ ਤੋਂ ਡਿਗਕੇ ਮਰਨਾ ਹਿੰਦੂ ਮੁਕਤਿ ਦਾ ਸਾਧਨ ਜਾਣਦੇ ਸਨ. ਬਾਦਸ਼ਾਹ ਜਹਾਂਗੀਰ ਨੇ ਇਹ ਬੋਹੜ ਕਟਵਾ ਦਿੱਤਾ ਸੀ.2

     ਇਸ ਨਗਰ ਦੇ ਮਹੱਲਾ ਅਹਿਯਾਪੁਰ ਵਿੱਚ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਦਾ ਗੁਰਦ੍ਵਾਰਾ “ਪੱਕੀ ਸੰਗਤਿ” ਨਾਮ ਤੋਂ ਪ੍ਰਸਿੱਧ ਹੈ, ਜਿਸ ਦਾ ਪ੍ਰਬੰਧ ਨਿਰਮਲੇ ਸੰਤਾਂ ਦਾ ਅਖਾੜਾ ਕਰਦਾ ਹੈ.

     “ਤਹੀਂ ਪ੍ਰਕਾਸ ਹਮਾਰਾ ਭਯੋ.” ਵਿਚਿਤ੍ਰ ਨਾਟਕ ਦੇ ਇਸ ਵਾਕ ਅਨੁਸਾਰ ਦਸ਼ਮੇਸ਼, ਮਾਤਾ ਦੇ ਗਰਭ ਵਿੱਚ ਇਸੇ ਥਾਂ ਵਿਰਾਜੇ ਸਨ.

     ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਭੀ ਪਟਨੇ ਤੋਂ ਪੰਜਾਬ ਨੂੰ ਆਉਂਦੇ ਹੋਏ ਪ੍ਰਯਾਗ ਪਧਾਰੇ ਸਨ. ਪ੍ਰਯਾਗ ਲਹੌਰ ਤੋਂ ੬੯੭, ਕਲਕੱਤੇ ਤੋਂ ੫੬੦ ਅਤੇ ਬੰਬਈ ਤੋਂ ੮੪੪ ਮੀਲ ਹੈ. ਆਬਾਦੀ ੧੫੫, ੯੭੦ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪ੍ਰਯਾਗ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਪ੍ਰਯਾਗ: ਵੇਖੋ ‘ਅਲਾਹਾਬਾਦ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2245, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.