ਪੰਖੇਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਖੇਰੂ (ਨਾਂ,ਪੁ) ਉੱਡਣ ਵਾਲਾ ਪੰਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੰਖੇਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਖੇਰੂ [ਨਾਂਪੁ] ਪੰਛੀ, ਪਰਿੰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੰਖੇਰੂ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੰਖੇਰੂ. ਸੰਗ੍ਯਾ—ਪੰਖਧਰ. ਪੰਛੀ. ਪਰੰਦ. ਦੇਖੋ, ਦੁਇ ਪੰਖੇਰੂ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10114, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੰਖੇਰੂ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੰਖੇਰੂ (ਸੰ.। ਸੰਸਕ੍ਰਿਤ ਪਕਸ਼ੑ+ਆਲੁਚ=ਪਕਸ਼ਾੑਲੁ: = ਖੰਭਾਂ ਵਾਲਾ। ਪ੍ਰਾਕ੍ਰਿਤ ਪਕਖਾਹੁ। ਪੰਜਾਬੀ ਪੰਖੀ , ਪਖੇਰੂ , ਪੰਖੇਰੂ) ਪੰਛੀ , ਉਡਣ ਵਾਲਾ ਜੰਤੂ। ਯਥਾ-‘ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ’। ਤਾਤਪਰਯ ਇਹ ਕਿ ਸਰੀਰ ਬ੍ਰਿਛ ਵਤ ਹੈ ਉਸ ਵਿਚ ਦੋ ਹੀ ਫਲ ਹਨ, ਸੁਖ , ਦੁਖ। ਅਰ ਪੰਛੀ ਬੀ ਦੋ ਹਨ, ਇਕ ਚਿਦਾਭਾਸ਼ (ਭਾਵ ਜੀਵਾਤਮਾ) ਦੂਜਾ ਕੂਟਸਥ (ਭਾਵ ਬ੍ਰਹਮ)। ਪਹਿਲਾ ਕਰਮ ਫਲ ਭੋਗਦਾ ਹੈ, ਦੂਜਾ ਜੋ ਸਬਦ ਬ੍ਰਹਮ ਹੈ। ਉਹ ਨਿਰਬਾਣ ਨਿਰਲੇਪ ਰਹਿੰਦਾ ਹੈ।

                        ਦੇਖੋ, ‘ਤਰਵਰ’

੨. ਪੰਛੀ ਭਾਵ ਉਡਦੇ ਰਹਿਣ ਵਾਲੀ, ਨਾ ਟਿਕਣ ਵਾਲੀ। ਤਥਾ-‘ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10074, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.