ਭੱਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੱਤਾ (ਨਾਂ,ਪੁ) ਖੇਤ ਵਿੱਚ ਲਿਆਂਦੀ ਹਾਲੀ ਜਾਂ ਕਾਮਿਆਂ ਦੀ ਰੋਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8032, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੱਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੱਤਾ [ਨਾਂਪੁ] ਮਹਿੰਗਾਈ ਵਧਣ ਕਰਕੇ ਸਮੇਂ-ਸਮੇਂ ਤੇ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲ਼ੀ ਵਾਧੂ ਰਕਮ; ਕਾਮਿਆਂ ਲਈ ਖੇਤ ਵਿੱਚ ਲਿਜਾਈ ਗਈ ਰੋਟੀ; ਸਫ਼ਰ ਖ਼ਰਚ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੱਤਾ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਭੱਤਾ : ਖੇਤਾਂ ਵਿਚ ਕੰਮ ਕਰਨ ਵਾਲਿਆਂ ਦਾ ਦੁਪਹਿਰ ਦਾ ਖਾਣਾ ਹੁੰਦਾ ਹੈ ਜਿਹੜਾ ਉਨ੍ਹਾਂ ਦੇ ਪਰਿਵਾਰ ਦਾ ਕੋਈ ਜੀਅ ਉਨ੍ਹਾਂ ਨੂੰ ਖੇਤਾਂ ਵਿਚ ਹੀ ਪਹੁੰਚਾ ਕੇ ਆਉਂਦਾ ਹੈ। ਕਾਮੇ ਅਤੇ ਜੱਟ ਸਵੇਰੇ ਹਲਕੀ ਜਿਹੀ ਖੁਰਾਕ ਖਾ ਕੇ ਖੇਤਾਂ ਨੂੰ ਚਲੇ ਜਾਂਦੇ ਹਨ। ਦੁਪਹਿਰ ਨੂੰ ਉਨ੍ਹਾਂ ਨੂੰ ਭੱਤਾ ਭੇਜਿਆ ਜਾਂਦਾ ਹੈ ਜਿਸ ਵਿਚ ਰੋਟੀ, ਦਾਲ/ਸਬਜ਼ੀ, ਪਿਆਜ਼, ਲੱਸੀ ਆਦਿ ਸ਼ਾਮਲ ਹੁੰਦੇ ਹਨ। ਕਿਸਾਨ ਇਸ ਭੱਤੇ ਦੀ ਉਡੀਕ ਬੜੇ ਚਾਅ ਨਾਲ ਕਰਦੇ ਹਨ ਜਿਸ ਦਾ ਵਰਣਨ ਕਈ ਲੋਕ ਗੀਤਾਂ ਵਿਚ ਮਿਲਦਾ ਹੈ।
ਮਹਾਨ ਕੋਸ਼ ਅਨੁਸਾਰ ਇਹ ਸਿਪਾਹੀ ਦੀ ਨੌਕਰੀ ਨਾਲ ਦਿੱਤਾ ਉਹ ਧਨ ਹੈ ਜੋ ਉਸ ਦੇ ਭੋਜਨ ਦੇ ਵਾਧੂ ਖਰਚ ਲਈ ਹੁੰਦਾ ਹੈ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 5315, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-03-13-09-56-46, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ.; ਪੰ. ਲੋ. ਵਿ. ਕੋ.
ਵਿਚਾਰ / ਸੁਝਾਅ
Please Login First