ਰਬਾਬੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬਾਬੀ (ਨਾਂ,ਪੁ) ਰਬਾਬ ਵਜਾਉਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4623, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰਬਾਬੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰਬਾਬੀ [ਨਾਂਪੁ] ਰਬਾਬ ਵਜਾਉਣ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4617, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰਬਾਬੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਰਬਾਬੀ ਫ਼ਾਰਸੀ ਰੁਬਾਬੀ। ਰਬਾਬ ਵਜਾਉੇਣ ਵਾਲਾ- ਫੀਲੁ ਰਬਾਬੀ ਬਲਦੁ ਪਖਾਵਜ ਕਊਆ ਤਾਲ ਬਜਾਵੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਰਬਾਬੀ ਸਰੋਤ :
ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ
ਰਬਾਬੀ : ਇਹ ਉਹ ਵਿਅਕਤੀ ਹੈ ਜੋ ਰਬਾਬ ਵਜਾਵੇ, ਸਭ ਤੋਂ ਪਹਿਲਾਂ ਭਾਈ ਗੁਰਦਾਸ ਜੀ ਨੇ ਭਾਈ ਮਰਦਾਨਾ ਜੀ ਲਈ ਇਸ ਸ਼ਬਦ ਦੀ ਵਰਤੋਂ ਕੀਤੀ।
‘‘ਇਕ ਬਾਬਾ ਅਕਾਲ ਰੂਪ ਦੂਜਾ ਰਬਾਬੀ ਮਰਦਾਨਾ। ’’
ਗੁਰੂ ਨਾਨਕ ਦੇਵ ਜੀ ਨੇ ਆਪ ਭਾਈ ਫਿਰੰਦੇ ਕੋਲੋਂ ਭਾਈ ਮਰਦਾਨਾ ਜੀ ਨੂੰ ਰਬਾਬ ਲੈ ਕੇ ਦਿੱਤਾ ਸੀ ਅਤੇ ਇਹ ਵੀ ਬਚਨ ਕੀਤਾ ਸੀ ਕਿ ਮਰਦਾਨਿਆ ਤੈਨੂੰ ਤਾਰ ਦਾ ਗੁਣ ਦਿੱਤਾ। ਭਾਈ ਮਰਦਾਨੇ ਦੇ ਸੰਗੀਤ ਵਿਚ ਬਹੁਤ ਰਸ ਸੀ। ਭਾਈ ਗੁਰਦਾਸ ਜੀ ਬਾਰ੍ਹਵੀਂ ਵਾਰ ਦੀ ਤੇਰ੍ਹਵੀਂ ਪਉੜੀ ਵਿਚ ਫੁਰਮਾਨ ਕਰਦੇ ਹਨ :
‘‘ਭਲਾ ਰਬਾਬ ਵਜਾਇਦਾ ਮਜਲਸ ਮਰਦਾਨਾ ਮੀਰਾਸੀ’’
ਗੁਰੂ ਘਰ ਵਿਚ ਕੀਰਤਨ ਕਰਨ ਵਾਲੇ ਉਨ੍ਹਾਂ ਰਾਗੀਆਂ ਨੂੰ ਵੀ ਰਬਾਬੀ ਆਖਿਆ ਜਾਂਦਾ ਸੀ ਜੋ ਭਾਈ ਮਰਦਾਨੇ ਦੀ ਬੰਸ ਵਿੱਚੋਂ ਸਨ। ਇਹ ਕੀਰਤਨ ਕਰਦਿਆਂ ਹੋਰ ਸਾਜ਼ਾਂ ਨਾਲ ਰਬਾਬ ਦਾ ਪ੍ਰਯੋਗ ਵੀ ਕਰਦੇ ਸਨ। ਇਹ ਅਕਸਰ ਜਨਮ ਕਰ ਕੇ ਮੁਸਲਮਾਨ ਹੀ ਹੁੰਦੇ ਸਨ ਪਰ ਗੁਰਬਾਣੀ ਕੀਰਤਨ ਵਿਚ ਵਿਸ਼ਵਾਸ ਰੱਖਦੇ ਸਨ। ਇਨ੍ਹਾਂ ਦੇ ਕੀਰਤਨ ਵਿਚ ਕੀਲ ਲੈਣ ਦੀ ਸ਼ਕਤੀ ਹੁੰਦੀ ਹੈ ਅਤੇ ਇਨ੍ਹਾਂ ਨੂੰ ਗੁਰਬਾਣੀ ਦਾ ਭਰਪੂਰ ਗਿਆਨ ਹੁੰਦਾ ਹੈ। ਭਾਈ ਚਾਂਦ ਜੀ ਆਦਿ ਪ੍ਰਸਿੱਧ ਰਬਾਬੀ ਹੋਏ ਹਨ। ਅੱਜਕੱਲ੍ਹ ਬਹੁਤ ਸਾਰੇ ਰਬਾਬੀ ਅੰਮ੍ਰਿਤ ਛਕ ਕੇ ਸਿੰਘ ਸਜ ਗਏ ਹਨ ਤੇ ਗੁਰੂ ਘਰ ਦੀ ਸੇਵਾ ਵਿਚ ਲੱਗੇ ਹੋਏ ਹਨ। ਇਨ੍ਹਾਂ ਨੂੰ ਰਬਾਬੀ ਦੀ ਥਾਵੇਂ ਰਾਗੀ ਜਾਂ ਕੀਰਤਨੀਏ ਆਖਿਆ ਜਾਂਦਾ ਹੈ। ਭਾਈ ਮੋਹਨ ਪਾਲ ਸਿੰਘ, ਭਾਈ ਗੁਰਮੁਖ ਸਿੰਘ ਫ਼ਕਰ, ਭਾਈ ਪਾਲਾ ਸਿੰਘ, ਭਾਈ ਚਤਰ ਸਿੰਘ, ਭਾਈ ਮਨਸਾ ਸਿੰਘ ਆਦਿ ਇਨ੍ਹਾਂ ਵਿਚ ਕਾਫ਼ੀ ਪ੍ਰਸਿੱਧ ਹਨ। ਭਾਈ ਲਾਲ ਜੀ (ਆਸ਼ਕ ਅਲੀ ਭਾਈ ਲਾਲ) ਵੰਡ ਤੋਂ ਪਹਿਲਾਂ ਗੋਇੰਦਵਾਲ ਸਾਹਿਬ ਵਿਚ ਹਜ਼ੂਰੀ ਰਾਗੀ ਸਨ ਜੋ ਇਸ ਵੇਲੇ ਪਾਕਿਸਤਾਨ ਵਿਚ ਲਾਹੌਰ ਵਿਖੇ ਰਹਿ ਰਹੇ ਪ੍ਰਸਿੱਧ ਰਬਾਬੀ ਕੀਰਤਨੀਏ ਹਨ।
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 2702, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-19-11-31-34, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ.
ਵਿਚਾਰ / ਸੁਝਾਅ
Please Login First