ਰਾਮਪੁਰ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਰਾਮਪੁਰ (ਪਿੰਡ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਦੁਰਾਹਾ ਨਗਰ ਤੋਂ 3 ਕਿ.ਮੀ. ਦੀ ਵਿਥ ਉਤੇ ਵਸਿਆ ਇਕ ਪਿੰਡ ਜਿਥੇ ਗੁਰੂ ਗੋਬਿੰਦ ਸਿੰਘ ਜੀ ਮਾਛੀਵਾੜੇ ਤੋਂ ਮਾਲਵੇ ਵਲ ਜਾਂਦਿਆਂ ਕੁਝ ਦੇਰ ਲਈ ਇਕ ਰੇੜੂ ਦੇ ਬ੍ਰਿਛ ਹੇਠਾਂ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਜੋ ਸਮਾਰਕ ਬਣਾਇਆ ਗਿਆ, ਉਸ ਦਾ ਨਾਂ ‘ਗੁਰਦੁਆਰਾ ਰੇੜੂ ਸਾਹਿਬ’ ਪ੍ਰਚਲਿਤ ਹੋਇਆ। ਇਸ ਦੀ ਇਮਾਰਤ ਦੀ ਉਸਾਰੀ ਸੰਤ ਭਗਵਾਨ ਸਿੰਘ ਨੇ ਆਪਣੀ ਦੇਖ-ਰੇਖ ਵਿਚ ਕਰਵਾਈ ਸੀ। ਹੁਣ ਇਸ ਦੀ ਵਿਵਸਥਾ ਸੰਤ ਜੀ ਦੇ ਸੇਵਕ ਹੀ ਕਰਦੇ ਹਨ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First