ਰੌਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੌਣੀ (ਨਾਂ,ਇ) ਬਿਆਈ ਤੋਂ ਪਹਿਲਾਂ ਵਾਹੀ ਹੋਈ ਭੋਂਏਂ ਨੂੰ ਵੱਤਰ ਲਈ ਦਿੱਤਾ ਪਾਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਰੌਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਰੌਣੀ [ਨਾਂਇ] (ਮਲ) ਖੇਤ ਨੂੰ ਪਾਣੀ ਦੇਣ ਦਾ ਭਾਵ, ਸਿੰਚਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5239, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਰੌਣੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਰੌਣੀ (ਪਿੰਡ): ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਖੰਨਾ ਨਗਰ ਤੋਂ ਦੱਖਣ-ਪੱਛਮ ਦਿਸ਼ਾ ਵਲ ਸਥਿਤ ਇਕ ਪਿੰਡ ਜਿਥੇ ਗੁਰੂ ਹਰਿਗੋਬਿੰਦ ਸਾਹਿਬ ਜੀ ਮੇਹਰਾਜ ਤੋਂ ਆਉਂਦੇ ਹੋਇਆਂ ਪਧਾਰੇ ਸਨ। ਗੁਰੂ ਸਾਹਿਬ ਦੀ ਆਮਦ ਦੀ ਯਾਦ ਵਿਚ ਪਹਿਲਾਂ ਜੋ ਸਮਾਰਕ ਬਣਿਆ ਹੋਇਆ ਸੀ , ਉਸ ਦੀ ਥਾਂ’ਤੇ 1920 ਈ. ਵਿਚ ਇਮਾਰਤ ਉਸਾਰੀ ਗਈ ਹੈ ਅਤੇ ਇਹ ਗੁਰੂ-ਧਾਮ ‘ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ’ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਇਮਾਰਤ ਵਿਚ ਯਾਤ੍ਰੀਆਂ ਦੇ ਨਿਵਾਸ ਤੋਂ ਇਲਾਵਾ, ਇਕ ਸਰਕਾਰੀ ਹਾਈ ਸਕੂਲ ਵੀ ਚਲਦਾ ਹੈ। ਇਸ ਦੀ ਸੇਵਾ-ਸੰਭਾਲ ਸਥਾਨਕ ਸੰਗਤ ਕਰਦੀ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First