ਲੰਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲੰਗ (ਨਾਂ,ਇ,ਪੁ) ਲੰਗੜਾ ਕੇ ਤੁਰਨ ਤੋਂ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 31132, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਲੰਗ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਲੰਗ (ਪਿੰਡ): ਪੰਜਾਬ ਦੇ ਪਟਿਆਲਾ ਨਗਰ ਤੋਂ 10 ਕਿ.ਮੀ. ਉੱਤਰ-ਪੱਛਮ ਵਾਲੇ ਪਾਸੇ ਸਥਿਤ ਇਕ ਪਿੰਡ ਜਿਸ ਵਿਚ ਗੁਰੂ ਤੇਗ ਬਹਾਦਰ ਸਾਹਿਬ ਪਰਿਵਾਰ ਸਹਿਤ ਆਪਣੀ ਧਰਮ-ਪ੍ਰਚਾਰ ਫੇਰੀ ਵੇਲੇ ਸੰਨ 1665 ਈ. ਵਿਚ ਪਧਾਰੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਪਹਿਲਾਂ ਇਥੇ ਇਕ ਕੁਟੀਆ ਜਿਹੀ ਬਣਾਈ ਗਈ। ਬਾਦ ਵਿਚ ਪਟਿਆਲਾ -ਪਤਿ ਮਹਾਰਾਜਾ ਕਰਮ ਸਿੰਘ ਨੇ ਮੰਜੀ ਸਾਹਿਬ ਬਣਵਾਇਆ। ਇਸ ਗੁਰੂ-ਧਾਮ ਦੀ ਪੁਨਰ-ਉਸਾਰੀ ਵੀਹਵੀਂ ਸਦੀ ਦੇ ਉਤਰਾਰਧ ਵਿਚ ਸੰਤ ਛੋਟਾ ਸਿੰਘ ਨੇ ਕਰਵਾਈ। ਉਸ ਦੀ ਸਮਾਧ ਵੀ ਗੁਰਦੁਆਰਾ ਦੇ ਪਰਿਸਰ ਵਿਚ ਬਣੀ ਹੋਈ ਹੈ। ਇਸ ਗੁਰੂ-ਧਾਮ ਦੀ ਵਿਵਸਥਾ ਸਥਾਨਕ ਸੰਗਤ ਕਰਦੀ ਹੈ।
ਪਹਿਲਾਂ ਇਸ ਸਮਾਰਕ ਦਾ ਨਾਂ ‘ਗੁਰਦੁਆਰਾ ਨੌਵੀਂ ਪਾਤਿਸ਼ਾਹੀ’ ਸੀ , ਪਰ ਹੁਣ ‘ਗੁਰਦੁਆਰਾ ਦੁਖ ਭੰਜਨ ਸਾਹਿਬ ਪਾਤਿਸ਼ਾਹੀ ਨੌਵੀਂ’ ਪ੍ਰਚਲਿਤ ਕੀਤਾ ਜਾ ਰਿਹਾ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First