ਸਥਾਪਤ ਕਰਨਾ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Establish_ਸਥਾਪਤ ਕਰਨਾ: ਭਾਰਤ ਦੇ ਸੰਵਿਧਾਨ ਦੇ ਅਨੁਛੇਦ 30 ਵਿਚ ਘਟ ਗਿਣਤੀਆਂ ਨੂੰ ਆਪਣੀ ਮਰਜ਼ੀ ਦੀਆਂ ਸਿਖਿਆ ਸੰਸਥਾਵਾਂ ਕਾਇਮ ਕਰਨ ਅਤੇ ਉਨ੍ਹਾਂ ਦਾ ਇੰਤਜ਼ਾਮ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਅਜ਼ੀਜ਼ ਬਾਸ਼ਾ ਬਨਾਮ ਭਾਰਤ ਦਾ ਸੰਘ ਵਿਚ ਸਰਵ ਉੱਚ ਅਦਾਲਤ ਦੇ ਚੀਫ਼ ਜਸਟਿਸ ਵਾਂਚੂ ਨੇ ਕਿਹਾ ਹੈ, ‘‘ਭਾਰਤ ਦੇ ਸੰਵਿਧਾਨ ਦੇ ਅਨੁਛੇਦ 30 (1) ਦੇ ਪ੍ਰਯੋਜਨ ਲਈ ਸਾਡੀ ਰਾਏ ਹੈ ਕਿ ਸਥਾਪਤ ਕਰਨ (Establish) ਦਾ ਮਤਲਬ ਹੈ ਹੋਂਦ ਵਿਚ ਲਿਆਉਣਾ ਅਤੇ ਇਸ ਤਰ੍ਹਾਂ ਅਨੁਛੇਦ 30 (1) ਦੁਆਰਾ- ਘਟ ਗਿਣਤੀ ਨੂੰ ਦਿੱਤਾ ਗਿਆ ਅਧਿਕਾਰ ਹੈ ਸਿਖਿਅਕ ਸੰਸਥਾ ਨੂੰ ਹੋਂਦ ਵਿਚ ਲਿਆਉਣਾ ਅਤੇ ਜੇ ਉਹ ਅਜਿਹਾ ਕਰ ਲਵੇ ਤਾਂ ਉਸ ਦਾ ਇੰਤਜ਼ਾਮ ਕਰਨਾ। (ਅਜ਼ੀਜ਼ ਬਾਸ਼ਾ ਬਨਾਮ ਭਾਰਤ ਦਾ ਸੰਘ- ਏ ਆਈ ਆਰ 1968 ਐਸ ਸੀ 662)


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1745, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.