ਸਾਈ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸਾਈ (ਨਾਂ,ਇ) ਵਸਤ  ਦੀ ਖ਼ਰੀਦ ਤੋਂ ਪਹਿਲਾਂ  ਅਹਿਦ ਵਜੋਂ ਅਗਾਊਂ ਦਿੱਤੀ ਰਕਮ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਸਾਈ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਸਾਈ [ਨਾਂਇ] ਕੋਈ  ਵਸਤੂ  ਬੁਕ ਕਰਾਉਣ ਸਮੇਂ ਦਿੱਤੀ ਜਾਣ ਵਾਲ਼ੀ ਕੁਝ ਰਕਮ, ਬਿਆਨਾ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਸਾਈ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
       
	
		
	
	
		
			ਸਾਈ. ਸਰਵ—ਸੈਵ. ਵਹੀ. ਓਹੀ. “ਜੋ ਤੁਧ ਭਾਵੈ ਸਾਈ ਭਲੀ ਕਾਰ.” (ਜਪੁ) ੨ ਸੰਗ੍ਯਾ—ਸ੍ਵਾਮੀ. ਸਾਈਂ. “ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ.” (ਮ: ੪ ਵਾਰ ਬਿਲਾ) ੩ ਕਿਸੇ ਸੌਦੇ ਦੇ ਪੱਕਾ ਕਰਨ ਲਈ ਪੇਸ਼ਗੀ ਦਿੱਤੀ ਰਕਮ. ਸੰ. ਸਤ੍ਯੰਕਾਰ। ੪ ਫ਼ਾ 
 ਸ਼ਾਈ. ਪਰਮੇਸੁਰ। ੫ ਅ਼ 
 ਸਾੲ਼ੀ. ਕੋਸ਼ਿਸ਼ (ਪ੍ਰਯਤਨ) ਕਰਨ ਵਾਲਾ.
	
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no
      
      
   
   
      ਸਾਈ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਸਾਈ (ਸ. ਨਾ.। ਦੇਖੋ , ਸਾ। ਪੰਜਾਬੀ  ਸਾ+ਹੀ-ਦਾ ਦੂਸਰਾ  ਰੂਪ  ਸਾਈ) ਉਹ ਹੀ। ਯਥਾ-‘ਸਾਈ ਵਸਤੁ  ਪਰਾਪਤਿ ਹੋਈ’। ਤਥਾ-‘ਜੋ  ਤੁਧੁ ਭਾਵੈ ਸਾਈ ਭਲੀ  ਕਾਰ ’।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11915, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
      
      
   
   
      ਸਾਈ ਸਰੋਤ : 
    
      ਪੰਜਾਬੀ ਵਿਸ਼ਵ ਕੋਸ਼–ਜਿਲਦ ਚੌਥੀ, ਭਾਸ਼ਾ ਵਿਭਾਗ ਪੰਜਾਬ
      
           
     
      
      
      
       
	ਸਾਈ (Sai) :  ਇਹ ਦਰਿਆ ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿਚੋਂ ਨਿਕਲਦਾ ਹੈ ਜੋ ਗੋਮਤੀ ਅਤੇ ਗੰਗਾ ਦਰਿਆਵਾਂ ਦੇ ਵਿਚਕਾਰ ਦੱਖਣ-ਪੱਛਮ ਵੱਲ ਨੂੰ ਵਗਦਾ ਹੋਇਆ ਰਾਏਬਰੇਲੀ, ਪਰਤਾਪਗੜ੍ਹ, ਅਤੇ ਉਨਾਓ ਤੇ ਜੌਨਪੁਰ ਦੇ ਜ਼ਿਲ੍ਹਿਆਂ ਵਿੱਚੋਂ ਦੀ ਲੰਘਦਾ ਹੈ। ਇਹ ਦਰਿਆ 565 ਕਿ.ਮੀ. ਦਾ ਸਫ਼ਰ ਤੈਅ ਕਰਨ ਮਗਰੋਂ ਜੌਨਪੁਰ ਸ਼ਹਿਰ ਤੋਂ 96 ਕਿ. ਮੀ. ਹੇਠਲੇ ਪਾਸੇ ਗੋਮਤੀ ਦਰਿਆ ਵਿਚ ਜਾ ਡਿਗਦਾ ਹੈ। ਕਈ ਬਰਸਾਤੀ ਨਾਲੇ ਇਸ ਦਰਿਆ ਦੇ ਉੱਤਰ ਵੱਲੋਂ ਇਸ ਵਿਚ ਆ ਕੇ ਡਿਗਦੇ ਹਨ। ਵਰਖਾ ਰੁੱਤ ਵਿਚ ਰਾਏਬਰੇਲੀ ਤਕ ਛੋਟੀਆਂ ਛੋਟੀਆਂ ਬੇੜੀਆਂ ਜਾ ਸਕਦੀਆਂ ਹਨ। ਇਸ ਦੀ ਸਤਹ ਬਹੁਤ ਨੀਂਵੀ ਹੋਣ ਕਾਰਨ ਇਸ ਦੁਆਰਾ ਸਿੰਚਾਈ ਨਹੀਂ ਹੋ ਸਕਦੀ।
	                             ਹ. ਪੁ.––ਇੰਪ. ਗ. ਇੰਡ. 21 : 382.
    
      
      
      
         ਲੇਖਕ : ਭਾਸ਼ਾ ਵਿਭਾਗ, 
        ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਚੌਥੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 10266, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-09, ਹਵਾਲੇ/ਟਿੱਪਣੀਆਂ: no
      
      
   
   
      ਸਾਈ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸਾਈ, ਇਸਤਰੀ ਲਿੰਗ : ੧. ਕੁਝ ਰਕਮ ਜੋ ਕਿਸੇ ਚੀਜ਼ ਦੇ ਮੁੱਲ ਵਿਚੋਂ ਅਗਾਊਂ ਦਿੱਤੀ ਜਾਵੇ ਤੇ ਜੇ ਗਾਹਕ ਉਹ ਚੀਜ਼ ਨਾ ਲਵੇ ਤਾਂ ਇਹ ਪੇਸ਼ਗੀ ਦਿੱਤੀ ਰਕਮ ਜ਼ਬਤ ਹੋ ਜਾਂਦੀ ਹੈ, ਬਿਆਨਾ; ੨. ਨਾਗ ਦੌਣ (ਪੰਜਾਬੀ ਕੋਸ਼ ਕ੍ਰਿਤ ਭਾਈ ਬਿਸ਼ਨਦਾਸ ਪੁਰੀ)
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-42-35, ਹਵਾਲੇ/ਟਿੱਪਣੀਆਂ: 
      
      
   
   
      ਸਾਈ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸਾਈ, ਪੜਨਾਂਵ : ਓਹੀ ਓਹੋ, ਸੋਈ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-43-02, ਹਵਾਲੇ/ਟਿੱਪਣੀਆਂ: 
      
      
   
   
      ਸਾਈ ਸਰੋਤ : 
    
      ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
      
           
     
      
      
      
       
	ਸਾਈ, ਕਿਰਿਆ : ਅਪੂਰਣ, ਸੀਗਾ
    
      
      
      
         ਲੇਖਕ : ਭਾਸ਼ਾ ਵਿਭਾਗ, ਪੰਜਾਬ, 
        ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-14-10-43-11, ਹਵਾਲੇ/ਟਿੱਪਣੀਆਂ: 
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First