ਸੁਲਹੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੁਲਹੀ      ਇੱਕ ਪਠਾਣ, ਜੋ ਜਹਾਂਗੀਰ ਬਾਦਸ਼ਾਹ ਦਾ ਅਹਿਲਕਾਰ ਸੀ. ਇਹ ਪ੍ਰਿਥੀ ਚੰਦ ਜੀ ਦਾ ਮਿਤ੍ਰ ਹੋਣ ਕਰਕੇ ਅਕਾਰਣ ਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਨੂੰ ਕਲੇਸ਼ ਦੇਣਾ ਚਾਹੁੰਦਾ ਸੀ, ਪਰ ਗੁਰੂ ਦੇ ਕੋਠੇ ਪ੍ਰਿਥੀਚੰਦ ਜੀ ਨੂੰ ਮਿਲਣ ਗਿਆ ਤੱਤੇ ਆਵੇ ਵਿੱਚ ਧਸਕੇ ਭੁੜਥਾ ਹੋ ਗਿਆ. “ਸੁਲਹੀ ਹੋਇ ਮੂਆ ਨਾਪਾਕ.” (ਬਿਲਾ ਮ: ੫) ਦੇਖੋ, ਕੋਠਾ ਗੁਰੂ ਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੁਲਹੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੁਲਹੀ (ਸੰ.। ਅ਼ਰਬੀ ਸੁਲਹ਼ੀ ਖਾਂ) ਇਕ ਪਠਾਣ ਮਨਸਬਦਾਰ ਦਾ ਨਾਮ ਜੋ ਗੁਰੂ ਅਰਜਨ ਦੇਵ ਜੀ ਨੂੰ ਦੁਖ ਦੇਣ ਲਈ ਪ੍ਰਿਥੀਆ ਚੜ੍ਹਾ ਲਿਆਇਆ ਸੀ। ਯਥਾ-‘ਸੁਲਹੀ ਤੇ ਨਾਰਾਇਣ ਰਾਖੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6178, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸੁਲਹੀ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ

ਸੁਲਹੀ : ਇਕ ਪਠਾਣ ਜੋ ਮੁਗ਼ਲ ਬਾਦਸ਼ਾਹ ਜਹਾਂਗੀਰ ਦੇ ਰਾਜ ਸਮੇਂ ਸ਼ਾਹੀ ਅਹਿਲਕਾਰ ਸੀ। ਇਹ ਪ੍ਰਿਥੀਚੰਦ ਦਾ ਮਿੱਤਰ ਹੋਣ ਕਰਕੇ ਅਕਾਰਨ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਕਲੇਸ਼ ਦੇਣਾ ਚਾਹੁੰਦਾ ਸੀ। ਪ੍ਰਿਥੀਚੰਦ ਨੇ ਗੁਰਿਆਈ ਪ੍ਰਾਪਤ ਕਰਨ ਲਈ ਇਸ ਨਾਲ ਵੀ ਗਾਂਢਾ-ਸਾਂਢਾ ਕੀਤਾ ਸੀ ਪਰ ਇਹ ਵਿਉਂਤ ਸਿਰੇ ਨਾ ਚੜ੍ਹ ਸਕੀ। ਜਦੋਂ ਇਹ ਗੁਰੂ ਕੇ ਕੋਠੇ, ਜ਼ਿਲ੍ਹਾ ਬਠਿੰਡਾ ਵਿਚ ਇਸ ਮੰਤਵ ਦੀ ਪੂਰਤੀ ਲਈ ਪ੍ਰਿਥੀਚੰਦ ਨੂੰ ਮਿਲਣ ਗਿਆ ਤਾਂ ਇਹ ਤੱਤੇ ਆਵੇ ਵਿਚ ਜਾ ਪਿਆ ਅਤੇ ਉਸੇ ਥਾਂ ਸੜਕੇ ਮਰ ਗਿਆ।

          “ਸੁਲਹੀ ਹੋਇ ਮੂਆ ਨਾਪਾਕ” (ਬਿਲ. ਮ. ਪ)

          ਹ. ਪੁ.––ਮ. ਕੋ.


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਪੰਜਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 4479, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-01-07, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.