ਸੁੰਦਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੰਦਰ [ਵਿਸ਼ੇ] ਸੋਹਣਾ , ਹਸੀਨ, ਖ਼ੂਬਸੂਰਤ, ਸੁਨੱਖਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17167, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸੁੰਦਰ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸੁੰਦਰ. ਸੰ. ਵਿ—ਸੋਹਣਾ. ਖੂਬਸੂਰਤ. “ਸੁੰਦਰ ਚਤੁਰ ਤਤ ਕਾ ਬੇਤਾ.” (ਸੁਖਮਨੀ) ੨ ਸੰਗ੍ਯਾ—ਕਾਮਦੇਵ। ੩ ਸ਼੍ਰੀ ਗੁਰੂ ਅਮਰਦਾਸ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ “ਸਦੁ” ਦੇਖੀਦਾ ਹੈ. “ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ.” (ਸਦੁ) “ਨੰਦਨ ਮੋਹਰੀ ਨਾਮ ਅਨੰਦ । ਤਿਹ ਨੰਦਨ ਸੁੰਦਰ ਮਤਿਵੰਦ ॥”1 (ਗੁਪ੍ਰਸੂ) ੪ ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਚੇਤ ਸੁਦੀ ੯ ਸੰਮਤ ੧੬੫੩ ਨੂੰ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਬਾਣੀਏ ਦੇ ਘਰ ਹੋਇਆ ਅਤੇ ਕੱਤਕ ਸੁਦੀ ੮ ਸੰਮਤ ੧੭੪੬ ਨੂੰ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ:—
ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ
ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,
ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ
ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,
ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ—
ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,
ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ
ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.
ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,
ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,
ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,
ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,
ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,
ਬ੍ਰਹੑਮ ਕੋ ਬਤਾਇ ਦੇਤ ਬ੍ਰਹੑਮ ਮੇ ਚਰਤ ਹੈਂ,
ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,
ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.
“ਗੇਹ ਤਜ੍ਯੋ ਅਰ ਨੇਹ ਤਜ੍ਯੋ
ਪੁਨਿ ਖੇਹ ਲਗਾਇ ਕੈ ਦੇਹ ਸਵਾਰੀ,
ਮੇਂਹ ਸਹੇ ਸਿਰ ਸੀਤ ਸਹੇ ਤਨ,
ਧੂਪ ਸਮੇ ਜੁ ਪੰਚਾਗਨਿ ਬਾਰੀ.
ਭੂਖ ਸਹੀ ਰਹਿ ਰੂਖ ਤਰੇ, ਪਰ
ਸੁੰਦਰ ਦਾਸ ਸਭੈ ਦੁਖ ਭਾਰੀ,
ਡਾਸਨ ਛਾਡਿ ਕੈ ਕਾਸਨ ਊਪਰਿ
ਆਸਨ ਮਾਰ੍ਯੋ, ਪੈ ਆਸ ਨ ਮਾਰੀ.”
੫ ਇੱਕ ਮਾਛੀ , ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬ ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭ ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੮ ਦੇਖੋ, ਤ੍ਰਿਭੰਗੀ ੪ ਦਾ ਰੂਪ (ਸ). ੯ ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ। ੧੦ ਦੇਖੋ, ਸੁੰਦਰਸ਼ਾਹ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17158, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸੁੰਦਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸੁੰਦਰ (ਗੁ.। ਸੰਸਕ੍ਰਿਤ ਸੁੰਦਰ) ੧. ਸੋਹਣਾ , ਫਬਿਆ ਹੋਇਆ। ਯਥਾ-‘ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ’।
੨. ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪੋਤੇ ਦਾ ਨਾਉਂ ਹੈ, ਜਿਨ੍ਹਾਂ ਦੀ ‘ਸਦੁ ’ ਬਾਣੀ ਰਾਮਕਲੀ ਰਾਗਨੀ ਵਿਚ ਹੈ। ਯਥਾ-‘ਕਹੈ ਸੁੰਦਰੁ ਸੁਣਹੁ ਸੰਤਹੁ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17105, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸੁੰਦਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸੁੰਦਰ, (ਸੰਸਕ੍ਰਿਤ) / ਵਿਸ਼ੇਸ਼ਣ : ਸੋਹਣਾ, ਮਨੋਹਰ, ਮੂੰਹਚਿਤ ਲੱਗਦਾ, ਚੰਗਾ, ਸਲਾਹੁਣ ਜੋਗ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 6503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-08-17-03-25-45, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First