ਹਰਿਬੰਸ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਿਬੰਸ. ਦੇਖੋ, ਹਰਿਵੰਸ਼। ੨ ਇੱਕ ਭੱਟ , ਜੋ ਸਤਿਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਸ ਦੀ ਰਚਨਾਂ ਭੱਟਾਂ ਦੇ ਸਵੈਯਾਂ ਵਿੱਚ ਹੈ. “ਹਰਿਬੰਸ ਜਗਤਿ ਜਸੁ ਸੰਚਰ੍ਯਉ.” (ਸਵੈਯੇ ਮ: ੫ ਕੇ) ੩ ਇੱਕ ਤਪਾ , ਜੋ ਪੰਜਵੇਂ ਸਤਿਗੁਰੂ ਜੀ ਦਾ ਸਿੱਖ ਹੋ ਕੇ ਆਤਮਗ੍ਯਾਨ ਨੂੰ ਪ੍ਰਾਪਤ ਹੋਇਆ. ਇਹ ਭਾਈ ਗੁਰੁਦਾਸ ਜੀ ਦਾ ਪਰਮ ਭਗਤ ਸੀ. ਭਾਈ ਗੁਰੁਦਾਸ ਜੀ ਦੀ ਬਾਣੀ ਦਾ ਇਹ ਖਾਸ ਕਰਕੇ ਬਹੁਤ ਪ੍ਰਚਾਰ ਕਰਦਾ ਰਿਹਾ। ੪ ਇੱਕ ਤਪਾ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। ੫ ਦੇਖੋ, ਹਰਬੰਸ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1554, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹਰਿਬੰਸ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹਰਿਬੰਸ (ਸੰ.। ਸੰਸਕ੍ਰਿਤ ਹਰਿ ਵੰਸ਼) ਇਕ ਕਵੀ ਦਾ ਨਾਉਂ ਹੈ, ਜਿਸ ਦੀ ਬਾਣੀ ਭੱਟਾ ਦੇ ਸ੍ਵਯਾਂ ਵਿਚ ਹੈ। ਯਥਾ-‘ਹਰਿਬੰਸ ਜਗਤਿ ਜਸੁ ਸੰਚਰੵਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1522, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹਰਿਬੰਸ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਛੇਵੀਂ, ਭਾਸ਼ਾ ਵਿਭਾਗ ਪੰਜਾਬ
ਹਰਿਬੰਸ –––––– ਇਹ ਇਕ ਤਪੱਸਵੀ ਸੀ, ਜਿਸ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸਿੱਖ ਬਣਕੇ ਆਤਮਕ ਗਿਆਨ ਪ੍ਰਾਪਤ ਕੀਤਾ। ਇਹ ਭਾਈ ਗੁਰਦਾਸ ਜੀ ਦਾ ਧਰਮ ਭਗਤ ਸੀ। ਇਸ ਨੇ ਭਾਈ ਗੁਰਦਾਸ ਜੀ ਦੀ ਬਾਣੀ ਦਾ ਬਹੁਤ ਪ੍ਰਚਾਰ ਕੀਤਾ।
ਹ. ਪੁ. ––ਮ. ਕੋ.
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਛੇਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-09-12, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First