ਹਿੰਸਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿੰਸਾ [ਨਾਂਇ] ਜ਼ੁਲਮ, ਜਬਰ , ਅਤਿਆਚਾਰ, ਹੱਤਿਆ, ਤਸ਼ੱਦਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਿੰਸਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਿੰਸਾ. ਸੰ. ਸੰਗ੍ਯਾ—ਘਾਤ. ਵਧ. ਸ਼ਰੀਰ ਤੋਂ ਪ੍ਰਾਣਾਂ ਨੂੰ ਅਲਗ ਕਰਨ ਦੀ ਕ੍ਰਿਯਾ. “ਹਿੰਸਾ ਤਉ ਮਨ ਤੇ ਨਹੀ ਛੂਟੀ.” (ਸਾਰ ਪਰਮਾਨੰਦ) ੨ ਦੁਖਾਉਣ ਦਾ ਭਾਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਿੰਸਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਹਿੰਸਾ: ਸੰਸਕ੍ਰਿਤ ਭਾਸ਼ਾ ਦੇ ਇਸ ਸ਼ਬਦ ਦਾ ਸਾਧਾਰਣ ਅਰਥ ਹੈ ਸਿਰੋਂ ਮਾਰਨ ਦੀ ਕ੍ਰਿਆ, ਬਧ , ਘਾਤ ਆਦਿ। ਭਾਰਤੀ ਸੰਸਕ੍ਰਿਤੀ ਵਿਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ। ਜੈਨ ਅਤੇ ਬੌਧ ਧਰਮਾਂ ਵਿਚ ਇਸ ਦੇ ਵਿਰੋਧ ਪ੍ਰਤਿ ਉਚੇਚਾ ਉਲਾਰ ਹੈ। ਈਸਾਈ ਮਤ ਵਿਚ ਵੀ ਹਿੰਸਾ ਪ੍ਰਤਿ ਸਪੱਸ਼ਟ ਰੂਪ ਵਿਚ ਤਿਰਸਕਾਰ ਦੀ ਭਾਵਨਾ ਵਿਅਕਤ ਕੀਤੀ ਗਈ ਹੈ।

            ਗੁਰਮਤਿ ਵਿਚ ‘ਹਿੰਸਾ’ ਦੀ ਬਿਰਤੀ ਨੂੰ ਤਿਆਗਣ ਉਤੇ ਬਲ ਦਿੱਤਾ ਗਿਆ ਹੈ ਕਿਉਂਕਿ ਜਿਸ ਦੇ ਮਨ ਵਿਚ ਪਰਮਾਤਮਾ ਵਸ ਜਾਂਦਾ ਹੈ ਫਿਰ ਉਸ ਵਿਚ ਹਿੰਸਾ, ਅਭਿਮਾਨ ਅਤੇ ਲੋਭ ਦਾ ਕੋਈ ਸਥਾਨ ਨਹੀਂ ਰਹਿੰਦਾ— ਜਿਸੁ ਮਨੁ ਮਾਨੈ ਅਭਿਮਾਨੁ ਤਾ ਕਉ ਹਿੰਸਾ ਲੋਭੁ ਵਿਸਾਰੇ (ਗੁ.ਗ੍ਰੰ. 1198)। ਸਪੱਸ਼ਟ ਹੈ ਕਿ ਹਰਿ-ਭਗਤੀ ਵਿਚ ਹਿੰਸਾ ਦਾ ਕੋਈ ਸਥਾਨ ਨਹੀਂ ਹੈ। ਭਗਤ ਪਰਮਾਨੰਦ ਨੇ ਵੀ ਸਾਰੰਗ ਰਾਗ ਵਿਚ ਦਸਿਆ ਹੈ ਕਿ ਹਿੰਸਾ ਦਾ ਤਿਆਗ ਕਰਕੇ ਜੀਵਾਂ ਪ੍ਰਤਿ ਦਯਾ/ਦਇਆ (ਵੇਖੋ) ਦੀ ਭਾਵਨਾ ਵਿਕਸਿਤ ਕਰਨੀ ਚਾਹੀਦੀ ਹੈ— ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ਪਰਮਾਨੰਦ ਸਾਧ ਸੰਗਤਿ ਮਿਲਿ ਕਥਾ ਪੁਨੀਤ ਚਾਲੀ (ਗੁ.ਗ੍ਰੰ.1253)।

            ਇਕ ਗੱਲ ਸਾਫ਼ ਹੈ ਕਿ ਗੁਰਮਤਿ ਵਿਚ ਅਕਾਰਣ ਹਿੰਸਾ ਅਥਵਾ ਦੁਖਦੇਣ ਵਾਲੇ ਪ੍ਰਤਿ ਹਿੰਸਾ ਵਰਜਿਤ ਹੈ, ਪਰ ਧਰਮ , ਸਮਾਜ ਜਾਂ ਮਨੁੱਖਤਾ ਦੇ ਸਹਿਜ ਧਰਾਤਲ ਨੂੰ ਝੰਝੋੜਨ ਵਾਲੇ ਤੱਤ੍ਵ ਪ੍ਰਤਿ ਦਇਆ ਦੀ ਭਾਵਨਾ ਪਾਲਣਾ ਅਨੁਚਿਤ ਹੈ। ਖ਼ਾਲਸੇ ਦਾ ਜਨਮ-ਮਨੋਰਥ ਇਸੇ ਭਾਵ ਦਾ ਬੋਧਕ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਹਿੰਸਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਿੰਸਾ (ਸੰ.। ਸੰਸਕ੍ਰਿਤ) ਜੀਵਾਂ ਦਾ ਘਾਤ। ਯਥਾ-‘ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11235, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹਿੰਸਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਿੰਸਾ, (ਸੰਸਕ੍ਰਿਤ) / ਇਸਤਰੀ ਲਿੰਗ : ੧. ਪ੍ਰਾਣੀਆਂ ਨੂੰ ਮਾਰਨ ਵਢਣ ਜਾਂ ਸਰੀਰਕ ਕਸ਼ਟ ਦੇਣ ਦਾ ਭਾਵ ਜਾਂ ਕੰਮ, ਕਤਲ, ਬਧ, ਘਾਤ; ੨. ਕਿਸੇ ਨੂੰ ਹਾਨੀ ਪਹੁੰਚਾਉਣ ਦਾ ਭਾਵ, ਤਸ਼ੱਦਦ, ਅਸ਼ਾਂਤਮਈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3354, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-31-04-21-25, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.