ਹੁਕਮੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁਕਮੀ [ਵਿਸ਼ੇ] ਹੁਕਮ ਨਾਲ਼ ਸੰਬੰਧਿਤ [ਨਾਂਪੁ] ਹੁਕਮ ਮੰਨਣ ਵਾਲ਼ਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2752, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਹੁਕਮੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹੁਕਮੀ. ਵਿ—ਹੁਕਮ ਕਰਨ ਵਾਲਾ. ਹਾਕਿਮ. “ਹੁਕਮੀ ਹੁਕਮੁ ਚਲਾਏ ਰਾਹੁ.” (ਜਪੁ) ੨ ਹੁਕਮ ਅਨੁਸਾਰ. “ਹੁਕਮੀ ਬਰਸਣਿ ਲਾਗੇ ਮੇਹਾ.” (ਮਾਝ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2685, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਹੁਕਮੀ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਹੁਕਮੀ: ਹੁਕਮ ਕਰਨ ਵਾਲਾ ਹਾਕਮ। ਗੁਰੂ ਗ੍ਰੰਥ ਸਾਹਿਬ ਵਿਚ ਇਹ ਸ਼ਬਦ ਬ੍ਰਹਮ-ਵਾਚਕ ਹੈ— ਹੁਕਮੀ ਹੁਕਮੁ ਚਲਾਏ ਰਾਹੁ। ਨਾਨਕ ਵਿਗਸੈ ਵੇਪਰਵਾਹੁ। —(ਗੁ.ਗ੍ਰੰ.2)। ਵੇਖੋ ‘ਹੁਕਮ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no
ਹੁਕਮੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਹੁਕਮੀ (ਸੰ.। ਅ਼ਰਬੀ ਹੁਕਮ) ੧. ਹੁਕਮ ਕਰਕੇ, ਆਗ੍ਯਾ ਤੋਂ। ਯਥਾ-‘ਹੁਕਮੀ ਹੋਵਨਿ ਆਕਾਰ’ ਹੁਕਮ ਤੋਂ (ਆਕਾਰ) ਸਰੀਰ ਹੁੰਦੇ ਹਨ।
੨. ਹੁਕਮ ਕਰਨ ਵਾਲਾ, ਵਾਹਿਗੁਰੂ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2634, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਹੁਕਮੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੁਕਮੀ, ਕਿਰਿਆ ਵਿਸ਼ੇਸ਼ਣ : ਹੁਕਮ ਅਨੁਸਾਰ, ਹੁਕਮ ਨਾਲ, ਹੁਕਮ ਦੇ ਕੇ, ਹੁਕਮ ਦਵਾਰਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-11-32-52, ਹਵਾਲੇ/ਟਿੱਪਣੀਆਂ:
ਹੁਕਮੀ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਹੁਕਮੀ, ਵਿਸ਼ੇਸ਼ਣ : ਆਗਿਆਪਾਲਕ, ਹੁਕਮ ਮੰਨਣ ਵਾਲਾ
–ਹੁਕਮੀ ਬੰਦਾ, ਪੁਲਿੰਗ : ਆਗਿਆਕਰ, ਗ਼ੁਲਾਮ, ਨੌਕਰ, ਦਾਸ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 785, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-11-11-11-33-05, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First